July 4, 2024 9:04 am
Punjabi University

ਪੰਜਾਬੀ ਯੂਨੀਵਰਸਿਟੀ ਦੇ ਸਫ਼ਾਈ ਕਰਮਚਾਰੀਆਂ ਨੇ ਵੱਖ-ਵੱਖ ਵਿਭਾਗਾਂ ਦੇ ਬਾਹਰ ਕੂੜੇ ਦੇ ਢੇਰ ਲਗਾ ਕੇ ਕੀਤਾ ਰੋਸ਼ ਪ੍ਰਦਰਸ਼ਨ

ਪਟਿਆਲਾ 05 ਦਸੰਬਰ 2022: ਪੰਜਾਬੀ ਸੱਭਆਚਾਰ ਦਾ ਪ੍ਰਚਾਰ ਅਤੇ ਪ੍ਰਸਾਰ ਕਰਨ ਵਾਲੀ ਪੰਜਾਬੀ ਯੂਨੀਵਰਸਿਟੀ (Punjabi University) ਆਏ ਦਿਨ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿਚ ਬਣੀ ਰਹਿੰਦੀ ਹੈ | ਪੰਜਾਬੀ ਯੂਨੀਵਰਸਿਟੀ ਵਿਖੇ ਅਕਸਰ ਹੀ ਧਰਨੇ ਪ੍ਰਦਰਸ਼ਨ ਲੱਗਦੇ ਵਿਖਾਈ ਦਿੰਦੇ ਹਨ | ਹੁਣ ਪੰਜਾਬੀ ਯੂਨੀਵਰਸਿਟੀ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ ਵੱਖ-ਵੱਖ ਵਿਭਾਗਾਂ ਦੇ ਬਾਹਰ ਗੰਦਗੀ ਦੇ ਢੇਰ ਲਗਾ ਕੇ ਪ੍ਰਦਰਸ਼ਨ ਕੀਤਾ |

Punjabi University

ਇਸ ਦੌਰਾਨ ਵੱਡੀ ਗਿਣਤੀ ਵਿਚ ਇਕੱਠੇ ਹੋਏ ਸਫ਼ਾਈ ਕਰਮਚਾਰੀਆਂ ਨੇ ਪ੍ਰਬੰਧਕੀ ਸ਼ਾਖਾ ਅਤੇ ਸੈਨੀਟੇਸ਼ਨ ਵਿਭਾਗ ਦੇ ਬਾਹਰ ਕੂੜੇ ਦੇ ਢੇਰ ਲਗਾ ਕੇ ਯੂਨੀਵਰਸਿਟੀ ਪ੍ਰਸ਼ਾਸ਼ਨ ਦੇ ਖ਼ਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਇਹਨਾਂ ਸਫਾਈ ਕਰਮਚਾਰੀਆਂ ਨੇ ਆਪਣੀਆਂ ਕੂੜਾ ਚੁੱਕਣ ਵਾਲੀਆਂ ਗੱਡੀਆਂ ਨੂੰ ਵੀ ਪ੍ਰਬੰਧਕੀ ਸ਼ਾਖਾ ਦੇ ਬਾਹਰ ਲਗਾ ਦਿੱਤੀਆਂ | ਸਫ਼ਾਈ ਕਰਮਚਾਰੀਆਂ ਨੇ ਦੱਸਿਆ ਕਿ ਉਹਨਾਂ ਦੇ ਵਿਭਾਗ ਵੱਲੋਂ ਕੁੱਟਮਾਰ ਕਰਨ ਦੇ ਝੂਠੇ ਦੋਸ਼ ਸਫ਼ਾਈ ਕਰਮਚਾਰੀ ‘ਤੇ ਲਗਾਏ ਜਾ ਰਹੇ ਹਨ |

ਉਹਨਾਂ ਦੱਸਿਆ ਕਿ ਸਫ਼ਾਈ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਪਰ ਅਜੇ ਤੱਕ ਯੂਨੀਵਰਸਿਟੀ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ, ਜਿਸ ਕਰਕੇ ਇਹਨਾਂ ਦੋ ਤੋਂ ਵਧੇਰੇ ਮੰਗਾਂ ਨੂੰ ਲੈ ਕੇ ਅੱਜ ਯੂਨੀਵਰਸਿਟੀ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਹੈ ਅਤੇ ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆ ਤਾਂ ਉਹ ਇਸੇ ਤਰ੍ਹਾਂ ਯੂਨੀਵਰਸਿਟੀ ਵਿੱਚ ਕੂੜੇ ਦੇ ਢੇਰ ਖਿਲਾਰ ਕੇ ਪ੍ਰਦਰਸ਼ਨ ਕਰਨਗੇ |