Patiala Police

ਪਟਿਆਲਾ ਪੁਲਿਸ ਵਲੋਂ ਨਾਮੀ ਗੈਂਗਸਟਰ ਦਾ ਕਰੀਬੀ ਗ੍ਰਿਫਤਾਰ, ਵੱਡੀ ਵਾਰਦਾਤ ਨੂੰ ਦੇਣ ਵਾਲਾ ਸੀ ਅੰਜ਼ਾਮ

ਚੰਡੀਗੜ੍, 27 ਅਪ੍ਰੈਲ 2023: ਪਟਿਆਲਾ ਪੁਲਿਸ ਦੀ ਸੀ.ਆਈ.ਏ ਟੀਮ ਨੇ ਕਥਿਤ ਨਾਮੀ ਗੈਂਗਸਟਰ ਐਸ.ਕੇ. ਖਰੋੜ ਦੇ ਕਰੀਬੀ ਹਰਪ੍ਰੀਤ ਸਿੰਘ ਉਰਫ ਹੈਪੀ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮ ਕੋਲੋਂ 32 ਬੋਰ ਦੇ 2 ਪਿਸਤੌਲ ਅਤੇ 10 ਰੌਂਦ ਬਰਾਮਦ ਹੋਏ ਹਨ। ਇਸ ਸੰਬੰਧੀ ਐਸ.ਐਸ.ਪੀ. ਪਟਿਆਲਾ (Patiala) ਵਰੁਣ ਸ਼ਰਮਾ ਨੇ ਦੱਸਿਆ ਕਿ ਸਪੈਸ਼ਲ ਸਟਾਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕਥਿਤ ਗੈਂਗਸਟਰ ਦਾ ਇੱਕ ਨਜ਼ਦੀਕੀ ਸਾਥੀ ਪੰਜਾਬ ਵਿੱਚ ਵੱਡੀ ਵਾਰਦਾਤ ਨੂੰ ਅੰਜ਼ਾਮ ਦੇਣ ਦੀ ਯੋਜਨਾ ਬਣਾ ਰਿਹਾ ਹੈ।

ਇਸੇ ਆਧਾਰ ’ਤੇ ਪੁਲਿਸ ਨੇ ਮੋਤੀਬਾਗ ਗੁਰਦੁਆਰਾ ਨੇੜੇ ਰਹਿਣ ਵਾਲੇ ਮੁਲਜ਼ਮ ਹੈਪੀ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਉਸ ਦੇ ਕਬਜ਼ੇ ‘ਚੋਂ 32 ਬੋਰ ਦੇ 2 ਪਿਸਤੌਲ ਅਤੇ 10 ਰੌਂਦ ਬਰਾਮਦ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਗ੍ਰਿਫਤਾਰ ਹਰਪ੍ਰੀਤ ਸਿੰਘ ਉਰਫ ਹੈਪੀ 2016 ਤੋਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੈ, ਜਿਸ ਦੇ ਖ਼ਿਲਾਫ਼ ਪਟਿਆਲਾ ਸ਼ਹਿਰ ਦੇ ਵੱਖ-ਵੱਖ ਥਾਣਿਆਂ ਵਿੱਚ ਕਤਲ ਆਦਿ ਦੇ 10 ਮੁਕੱਦਮੇ ਦਰਜ ਹਨ।

Scroll to Top