ਚੰਡੀਗੜ੍ਹ, 28 ਦਸੰਬਰ 2023: 2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਗਲਿਆਰਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ | ਇਸ ਦੌਰਾਨ ਵੱਡੇ ਆਗੂ ਆਪਣੇ ਵਰਕਰਾਂ ਨੂੰ ਮਿਲ ਰਹੇ ਹਨ। ਅੱਜ ਭਾਜਪਾ ਦੇ ਕੇਂਦਰੀ ਕੈਬਨਿਟ ਮੰਤਰੀ ਅਰਜੁਨਰਾਮ ਮੇਘਵਾਲ ਜਲੰਧਰ ਪਹੁੰਚੇ। ਜਿੱਥੇ ਉਨ੍ਹਾਂ ਨੇ ਸਰਕਟ ਹਾਊਸ ਵਿਖੇ ਕੋਰ ਕਮੇਟੀ ਨਾਲ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਜਾਣਕਾਰੀ ਮੰਗੀ ਜਾ ਰਹੀ ਹੈ ਕਿ ਕੇਂਦਰ ਸਰਕਾਰ ਵੱਲੋਂ ਭੇਜਿਆ ਪੈਸਾ ਕਿੱਥੇ ਖਰਚ ਕੀਤਾ ਜਾ ਰਿਹਾ ਹੈ।
ਅਰਜੁਨਰਾਮ ਮੇਘਵਾਲ ਨੇ ਕਿਹਾ ਕਿ ਇਸ ਪ੍ਰੋਗਰਾਮ ਲਈ ਇੱਕ ਕਮੇਟੀ ਬਣਾਈ ਗਈ ਹੈ ਅਤੇ ਇਹ ਕਮੇਟੀ ਖ਼ੁਦ ਤੈਅ ਕਰਦੀ ਹੈ ਕਿ ਪਰੇਡ (Parade) ਵਿੱਚ ਕਿਹੜੀ ਝਾਂਕੀ ਨੂੰ ਸ਼ਾਮਲ ਕੀਤਾ ਜਾਵੇਗਾ, ਕੇਂਦਰ ਸਰਕਾਰ ਦੀ ਇਸ ਵਿੱਚ ਕੋਈ ਸ਼ਮੂਲੀਅਤ ਨਹੀਂ ਹੈ। ਆਰਡੀਐਫ ਬਾਰੇ ਮੇਘਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਲਗਾਤਾਰ ਫੰਡ ਮੁਹੱਈਆ ਕਰਵਾ ਰਹੀ ਹੈ ਅਤੇ ਸਾਡੇ ਵੱਲੋਂ ਕਿਸੇ ਕਿਸਮ ਦਾ ਕੋਈ ਵਿਤਕਰਾ ਨਹੀਂ ਕੀਤਾ ਜਾ ਰਿਹਾ ਹੈ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਕੇਂਦਰ ਨੇ ਗਣਤੰਤਰ ਦਿਵਸ (Parade) ਮੌਕੇ ਪੰਜਾਬ ਦੀ ਝਾਂਕੀ ਨੂੰ ਸ਼ਾਮਲ ਨਹੀਂ ਕੀਤਾ ਹੈ।