Congress

ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਇਸ ਕਾਂਗਰਸ ਆਗੂ ਨੇ ਦਿੱਤਾ ਅਸਤੀਫਾ

ਚੰਡੀਗੜ੍ਹ 31 ਜਨਵਰੀ 2022: ਪੰਜਾਬ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਹੋਣ ਜਾ ਰਹੀਆਂ ਹਨ। ਇਸ ਸਬੰਧੀ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਰਹੀਆਂ ਹਨ ਤੇ ਨਾਮਜ਼ਦਗੀਆਂ ਵੀ ਭਰੀਆਂ ਜਾ ਰਹੀ ਹਨ। ਇਸ ਦੌਰਾਨ ਪਾਰਟੀਆਂ ‘ਚ ਉਮੀਦਵਾਰਾਂ ਦੀ ਫੇਰਬਦਲ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਇਸਦੇ ਚੱਲਦੇ ਕਾਂਗਰਸ (Congress) ਪਾਰਟੀ ਦੇ ਆਗੂ ਅਮਰਜੀਤ ਸਿੰਘ ਟਿੱਕਾ ਨੇ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੈਂਬਰਾਂ ਤੋਂ ਅਸਤੀਫਾ ਦੇ ਰਹੇ ਹਨ। ਪੱਤਰ ਵਿੱਚ ਅੱਗੇ ਉਨ੍ਹਾਂ ਕਿਹਾ ਕਿ ਇਹ ਦੇਖ ਕੇ ਬਹੁਤ ਨਿਰਾਸ਼ਾਜਨਕ ਹੈ ਕਿ ਕਿਵੇਂ ਪਾਰਟੀ ਆਪਣਾ ਭਰੋਸਾ ਗੁਆ ਰਹੀ ਹੈ ਕਿਉਂਕਿ ਉਨ੍ਹਾਂ ਵਰਗੇ ਵਰਕਰਾਂ ਅਤੇ ਹੋਰ ਬਹੁਤ ਸਾਰੇ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ, ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਕਾਂਗਰਸ ਪਾਰਟੀ (Congress) ਦੀ ਸੇਵਾ ਲਈ ਸਮਰਪਿਤ ਕੀਤਾ ਹੈ। ਕੁਝ ਅਹੁਦਿਆਂ ‘ਤੇ ਨਵੇਂ ਵਿਅਕਤੀਆਂ ਲਈ ਵਿਚਾਰ ਕੀਤਾ ਜਾ ਰਿਹਾ ਹੈ ਜਿਨ੍ਹਾਂ ਦਾ ਕੋਈ ਇਤਿਹਾਸ ਨਹੀਂ ਹੈ।

Scroll to Top