ਚੰਡੀਗੜ੍ਹ 08 ਜੁਲਾਈ 2022: ਰੋਡਰੇਜ ਮਾਮਲੇ ‘ਚ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਨੂੰ ਮਿਲਣ ਲਈ ਕਾਂਗਰਸੀ ਆਗੂ ਸੁਖਵਿੰਦਰ ਸਿੰਘ ਸੁੱਖ ਸਰਕਾਰੀਆ, ਸ਼ਮਸ਼ੇਰ ਸਿੰਘ ਦੂਲੋ ਅਤੇ ਸਾਬਕਾ ਡਿਪਟੀ ਸੀਐੱਮ ਓ.ਪੀ. ਸੋਨੀ ਪਹੁੰਚੇ ਹਨ। ਜਿਕਰਯੋਗ ਹੈ ਕਿ ਸੁਪਰੀਮ ਕੋਰਟ (Supreme Court) ਦੇ ਵੱਲੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਖ਼ਿਲਾਫ਼ ਦਾਇਰ ਕਰੀਬ ਤਿੰਨ ਦਹਾਕਿਆਂ ਪੁਰਾਣੇ ਰੋਡ ਰੇਜ ਮਾਮਲੇ ’ਚ ਸਮੀਖਿਆ ਪਟੀਸ਼ਨ ’ਤੇ ਫ਼ੈਸਲਾ ਸੁਣਾਉਂਦੇ ਹੋਏ ਇੱਕ ਸਾਲ ਦੀ ਸਜ਼ਾ ਸੁਣਾਈ ਸੀ |
ਨਵੰਬਰ 22, 2024 11:27 ਬਾਃ ਦੁਃ