Site icon TheUnmute.com

ਵੱਡੀ ਖ਼ਬਰ : ਕਾਂਗਰਸ ਨੇ ਚੋਣਾਂ ਦੇ ਪ੍ਰਚਾਰ ਲਈ ਤਿਆਰ ਕੀਤਾ ਇਹ ਨਾਅਰਾ

ਚੰਡੀਗੜ੍ਹ, 11 ਜਨਵਰੀ 2022 : ਪੰਜਾਬ ਵਿਧਾਨ ਸਭਾ ਦੀਆਂ ਆਗਾਮੀ ਚੋਣਾਂ ਲਈ ਕਾਂਗਰਸ ਪ੍ਰਚਾਰ ਕਮੇਟੀ ਨੇ ਸੂਬੇ ਲਈ ਨਾਅਰੇ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਪਿਛਲੇ ਦਿਨੀਂ ਹੋਈਆਂ ਕਈ ਬੈਠਕਾਂ ਤੋਂ ਬਾਅਦ ਕਾਂਗਰਸ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਕਮੇਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਇਸ ਗੱਲ ‘ਤੇ ਸਹਿਮਤੀ ਜਤਾਈ ਕਿ ਪਾਰਟੀ ਨੂੰ ਵਿਧਾਨ ਸਭਾ ਚੋਣਾਂ ‘ਚ ਅਜਿਹਾ ਨਾਅਰਾ ਅੱਗੇ ਲਿਆਉਣਾ ਚਾਹੀਦਾ ਹੈ, ਜਿਸ ‘ਚ ਸਰਬੱਤ ਦਾ ਭਲਾ ਹੋਵੇ।

ਸੂਤਰਾਂ ਨੇ ਦੱਸਿਆ ਕਿ ਪਾਰਟੀ ਦੇ ਅੰਤਿਮ ਨਾਅਰੇ ਦੇ ਸ਼ਬਦ ਹਨ ‘ਪੰਜਾਬ ਦੀ ਚੜ੍ਹਦੀ ਕਲਾ, ਕਾਂਗਰਸ ,ਮੰਗੇ ਸਰਬੱਤ ਦਾ ਭਲਾ’। ਪਾਰਟੀ ਦੇ ਇਸ ਨਾਅਰੇ ਨੂੰ ਕੇਂਦਰੀ ਹਾਈਕਮਾਂਡ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ ਅਤੇ ਹੁਣ ਸੂਬੇ ਵਿੱਚ ਛਪਣ ਵਾਲੇ ਸਾਰੇ ਪੋਸਟਰਾਂ ਅਤੇ ਬੈਨਰਾਂ ‘ਤੇ ਇਹੀ ਨਾਅਰਾ ਲਿਖਿਆ ਜਾਵੇਗਾ। ਕਾਂਗਰਸ ਦੀ ਚੋਣ ਮੁਹਿੰਮ ਦੀ ਕਮਾਨ ਸੁਨੀਲ ਜਾਖੜ ਦੇ ਹੱਥ ਹੈ, ਇਸ ਲਈ ਉਨ੍ਹਾਂ ਮੁੱਖ ਮੰਤਰੀ ਚੰਨੀ ਅਤੇ ਸੂਬਾ ਪ੍ਰਧਾਨ ਸਿੱਧੂ ਨੂੰ ਸੁਝਾਅ ਦਿੱਤਾ ਕਿ ਪੰਜਾਬ ਨੂੰ ਬੁਲੰਦੀਆਂ ‘ਤੇ ਲਿਜਾਣ ਲਈ ਸਾਨੂੰ ਸਰਬੱਤ ਦੇ ਭਲੇ ਨਾਲ ਸਬੰਧਤ ਨਾਅਰੇ ਨੂੰ ਅੱਗੇ ਵਧਾਉਣਾ ਹੋਵੇਗਾ।

Exit mobile version