ਚੰਡੀਗੜ੍ਹ 01 ਅਕਤੂਬਰ 2022: ਪੀਆਰਟੀਸੀ (PRTC) ਤੇ ਪਨਬੱਸ (PUNBUS) ਦੇ ਕੱਚੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ ਮੋਰਚਾ ਖੋਲ੍ਹ ਦਿੱਤਾ ਹੈ | ਇਨ੍ਹਾਂ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਚੰਡੀਗੜ੍ਹ-ਖਰੜ ਹਾਈਵੇਅ ਜਾਮ ਕਰ ਦਿੱਤਾ ਹੈ ਅਤੇ ਪੰਜਾਬ ਸਰਕਾਰ ਖ਼ਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ | ਇਨ੍ਹਾਂ ਕੱਚੇ ਮੁਲਾਜ਼ਮਾਂ ਵਲੋਂ ਪੰਜਾਬ ਸਰਕਾਰ ਤੋਂ ਰੈਗੂਲਰ ਕਰਨ ਅਤੇ ਆਉਟਸੋਰਸਿੰਗ ਦੀ ਭਰਤੀ ਬੰਦ ਕਰਕੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਮੰਗ ਕੀਤੀ ਗਈ ਹੈ । ਇਸਦੇ ਨਾਲ ਹੀ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਅਸੀਂ ਪਿਛਲੇ 15 ਸਾਲਾਂ ਤੋਂ ਪਨਬੱਸ ਵਿੱਚ ਕੰਮ ਕਰ ਰਹੇ ਹਾਂ। ਉਹ ਨਵੇਂ ਮੁਲਾਜ਼ਮ ਭਰਤੀ ਕਰ ਰਹੇ ਹਨ ਪਰ ਸਾਨੂੰ ਕਿਤੇ ਵੀ ਤਬਦੀਲ ਨਹੀਂ ਕੀਤਾ ਜਾ ਰਿਹਾ।
ਸਤੰਬਰ 1, 2026 10:07 ਬਾਃ ਦੁਃ




