Shiromani Akali Dal

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਚੰਡੀਗੜ੍ਹ ਵਿਖੇ ਹੋਵੇਗੀ ਅਹਿਮ ਮੀਟਿੰਗ

ਚੰਡੀਗੜ੍ਹ 27 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਕੋਰ ਕਮੇਟੀ ਦੀ ਮੀਟਿੰਗ ਅੱਜ ਦੁਪਹਿਰ 12 ਵਜੇ ਚੰਡੀਗਡ਼੍ਹ ਵਿਖੇ ਪਾਰਟੀ ਦਫਤਰ ਵਿਖੇ ਹੋਵੇਗੀ। ਮੀਟਿੰਗ ‘ਚ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਇਕਬਾਲ ਝੂੰਦਾਂ ਦੀ ਰਿਪੋਰਟ ‘ਤੇ ਮੰਥਨ ਹੋ ਸਕਦਾ ਹੈ। ਵਿਧਾਇਕ ਮਨਪ੍ਰੀਤ ਇਆਲੀ ਨੇ ਇਸ ਰਿਪੋਰਟ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ । ਉਨ੍ਹਾਂ ਨੇ ਇਸਦਾ ਹਵਾਲਾ ਦਿੰਦਿਆਂ ਰਾਸ਼ਟਰਪਤੀ ਚੋਣ ਦਾ ਬਾਈਕਾਟ ਕਰ ਦਿੱਤਾ ਸੀ।

ਉਨ੍ਹਾਂ ਨੇ ਸ਼ਿਰੋਮਣੀ ਅਕਾਲੀ ਦਲ ਦੇ ਐਲਾਨ ਦੇ ਬਾਵਜੂਦ ਭਾਜਪਾ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਦੇ ਗੱਠਜੋੜ ਐਨਡੀਏ ਉਮੀਦਵਾਰ ਦ੍ਰੋਪਦੀ ਮੁਰਮੂ ਨੂੰ ਵੋਟ ਨਹੀਂ ਪਾਈ। ਇਆਲੀ ਨੇ ਕਿਹਾ ਕਿ ਪਾਰਟੀ ਨੇ ਬਿਨਾਂ ਸ਼ਰਤ ਸਮਰਥਨ ਦਿੱਤਾ ਹੈ। ਇਸ ਦੌਰਾਨ ਪੰਜਾਬ ਨਾਲ ਸਬੰਧਤ ਬੰਦੀ ਸਿੱਖਾਂ ਦੀ ਰਿਹਾਈ, ਚੰਡੀਗੜ੍ਹ ‘ਤੇ ਅਧਿਕਾਰ ਵਰਗਾ ਕੋਈ ਮੁੱਦਾ ਉਨ੍ਹਾਂ ਦੇ ਸਾਹਮਣੇ ਨਹੀਂ ਰੱਖਿਆ ਗਿਆ। ਅਕਾਲੀ ਦਲ ਵਿੱਚ ਲੀਡਰਸ਼ਿਪ ਬਦਲਣ ਦੀ ਮੰਗ ਜ਼ੋਰ ਫੜਦੀ ਜਾ ਰਹੀ ਹੈ। ਪਾਰਟੀ ਦੇ ਕਈ ਆਗੂ ਸੁਖਬੀਰ ਬਾਦਲ ਦੀ ਅਗਵਾਈ ਤੋਂ ਖੁਸ਼ ਨਹੀਂ ਹਨ। ਉਨ੍ਹਾਂ ਦੀ ਮੰਗ ਹੈ ਕਿ ਪਾਰਟੀ ਦੀ ਕਮਾਨ ਕਿਸੇ ਹੋਰ ਆਗੂ ਨੂੰ ਸੌਂਪੀ ਜਾਵੇ।

Scroll to Top