Manish Sisodia

ਕਥਿਤ ਸ਼ਰਾਬ ਘੁਟਾਲੇ ਮਾਮਲੇ ‘ਚ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ‘ਚ ਕੀਤਾ ਵਾਧਾ

ਚੰਡੀਗੜ੍ਹ, 22 ਮਾਰਚ 2023: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਖ਼ਿਲਾਫ਼ ਕਥਿਤ ਸ਼ਰਾਬ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਦਾਇਰ ਕੇਸ ਦੀ ਸੁਣਵਾਈ ਕਰਦਿਆਂ ਰਾਊਸ ਐਵੇਨਿਊ ਕੋਰਟ ਨੇ ਉਨ੍ਹਾਂ ਨੂੰ 5 ਅਪ੍ਰੈਲ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਮਨੀਸ਼ ਸਿਸੋਦੀਆ (Manish Sisodia) ਨੂੰ 5 ਦਿਨ ਦਾ ਈਡੀ ਰਿਮਾਂਡ ਖਤਮ ਹੋਣ ਤੋਂ ਬਾਅਦ ਬੁੱਧਵਾਰ ਨੂੰ ਰਾਊਸ ਐਵੇਨਿਊ ਕੋਰਟ ‘ਚ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਸਿਸੋਦੀਆ ਨੇ ਜੇਲ੍ਹ ਵਿੱਚ ਕਿਤਾਬਾਂ ਪੜ੍ਹਨ ਲਈ ਅਰਜ਼ੀਆਂ ਦਿੱਤੀਆਂ। ਇਸ ‘ਤੇ ਅਦਾਲਤ ਨੇ ਕਿਹਾ ਕਿ ਕਿਤਾਬਾਂ ਸਿਸੋਦੀਆ ਨੂੰ ਦਿੱਤੀਆਂ ਜਾਣਗੀਆਂ।

ਦਰਅਸਲ, ਸੀਬੀਆਈ ਅਤੇ ਈਡੀ ਦੋਵੇਂ ਹੀ ਸ਼ਰਾਬ ਨੀਤੀ ਮਾਮਲੇ ਦੀ ਜਾਂਚ ਕਰ ਰਹੇ ਹਨ। ਸਿਸੋਦੀਆ ਨੂੰ ਈਡੀ ਨੇ 9 ਮਾਰਚ ਨੂੰ ਤਿਹਾੜ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਮਨੀਸ਼ 17 ਤੋਂ 22 ਮਾਰਚ ਤੱਕ ਈਡੀ ਰਿਮਾਂਡ ‘ਤੇ ਹਨ। ਸਿਸੋਦੀਆ ਦੀ ਹਿਰਾਸਤ 23 ਮਾਰਚ ਤੋਂ 3 ਅਪ੍ਰੈਲ ਤੱਕ ਸੀਬੀਆਈ ਕੋਲ ਰਹੇਗੀ।

Scroll to Top