ਅੰਮ੍ਰਿਤਸਰ 10 ਅਕਤੂਬਰ 2022: ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਏਆਈਜੀ ਆਸ਼ੀਸ਼ ਕਪੂਰ (AIG Ashish Kapoor) ਅਤੇ ਥਾਣੇਦਾਰ ਹਰਜਿੰਦਰ ਸਿੰਘ ਨੂੰ ਪਿਛਲੇ ਰਿਮਾਂਡ ਤੋਂ ਬਾਅਦ ਮੁੜ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਦੋਵਾਂ ਨੂੰ 14 ਅਕਤੂਬਰ ਤੱਕ ਮੁੜ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ |
ਜਿਕਰਯੋਗ ਹੈ ਕਿ ਵਿਜੀਲੈਂਸ ਨੇ ਵੀਰਵਾਰ ਨੂੰ ਏਆਈਜੀ ਅਸ਼ੀਸ਼ ਕਪੂਰ ਨੂੰ 2016 ਵਿੱਚ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਸੁਪਰਡੈਂਟ ਵਜੋਂ ਤਾਇਨਾਤ ਰਹਿਣ ਦੌਰਾਨ ਇੱਕ ਔਰਤ ਤੋਂ 1 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ 07 ਅਕਤੂਬਰ ਨੂੰ ਅਦਾਲਤ ਨੇ ਅਸ਼ਿਸ ਕਪੂਰ ਨੂੰ 4 ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ |