July 2, 2024 6:27 pm
Sadhu Singh Dharamsot

ਅਦਾਲਤ ਨੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਰਿਮਾਂਡ ‘ਚ ਕੀਤਾ ਵਾਧਾ

ਚੰਡੀਗੜ੍ਹ, 19 ਜਨਵਰੀ 2024: ਪੰਜਾਬ ਦੇ ਜੰਗਲਾਤ ਵਿਭਾਗ ਨਾਲ ਸਬੰਧਤ ਕਰੋੜਾਂ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਅੱਜ ਅਦਾਲਤ ਮੋਹਾਲੀ ਵਿੱਚ ਪੇਸ਼ ਕੀਤਾ ਗਿਆ । ਅਦਾਲਤ ਨੇ ਸਾਧੂ ਸਿੰਘ ਧਰਮਸੋਤ ਦਾ 2 ਦਿਨ ਦੇ ਹੋਰ ਰਿਮਾਂਡ ‘ਤੇ ਭੇਜ ਦਿੱਤਾ ਹੈ |

ਜਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀਆਂ ਟੀਮਾਂ ਮਾਮਲੇ ਦੀ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਜੰਗਲਾਤ ਵਿਭਾਗ ਦੇ ਇਸ ਘਪਲੇ ਵਿੱਚ ਕਈ ਅਧਿਕਾਰੀ ਅਤੇ ਸਿਆਸਤਦਾਨ ਈਡੀ ਦੇ ਰਡਾਰ ‘ਤੇ ਹਨ। ਇਸਟੋਹਂ ਪਹਿਲਾਂ ਸਾਧੂ ਸਿੰਘ 3 ਦਿਨਾਂ ਦੇ ਰਿਮਾਂਡ ‘ਤੇ ਸਨ।

ਈਡੀ ਨੇ ਬੀਤੇ ਸੋਮਵਾਰ ਨੂੰ ਸਾਧੂ ਸਿੰਘ ਧਰਮਸੋਤ (Sadhu Singh Dharamsot) ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੂੰ ਈਡੀ ਦੀ ਜਲੰਧਰ ਯੂਨਿਟ ਨੇ ਜੰਗਲਾਤ ਘਪਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਸੀ। ਧਰਮਸੋਤ ਤੋਂ ਇਲਾਵਾ ਨਵੰਬਰ 2023 ਵਿਚ ਈਡੀ ਨੇ ਸੰਗਤ ਸਿੰਘ ਗਿਲਜੀਆ, ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ।

ਈਡੀ ਧਰਮਸੋਤ ਦੇ ਨਜ਼ਦੀਕੀ ਸਹਿਯੋਗੀ ਅਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਨਜ਼ਦੀਕੀ ਸਹਿਯੋਗੀ ਅਤੇ ਕੁਝ ਅਧਿਕਾਰੀਆਂ ਵਿਰੁੱਧ ਕਾਰਵਾਈ ਕਰ ਸਕਦੀ ਹੈ।