July 3, 2024 3:52 am
NIA

ਅਦਾਲਤ ਨੇ ਮਲੋਟ ਪੁਲਿਸ ਨੂੰ ਦਿੱਤਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟਰਾਂਜਿਟ ਰਿਮਾਂਡ

ਚੰਡੀਗੜ੍ਹ 21 ਜੁਲਾਈ 2022: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੁਸ਼ਿਆਰਪੁਰ ਦੀ ਅਦਾਲਤ ਵਿੱਚ ਪੇਸ਼ ਕੀਤਾ | ਜਿੱਥੇ ਅਦਾਲਤ ਨੇ ਇਕ ਕਤਲ ਦੇ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਪੁਲਿਸ ਨੂੰ ਟਰਾਂਜਿਟ ਰਿਮਾਂਡ ਦਿੱਤਾ ਹੈ। ਇਸ ਦੌਰਾਨ ਫ਼ਰੀਦਕੋਟ ਦੀ ਪੁਲਿਸ ਵੀ ਲਾਰੈਂਸ ਦਾ ਰਿਮਾਂਡ ਹਾਸਲ ਕਰਨ ਲਈ ਪਹੁੰਚੀ ਸੀ |

ਜਿਕਰਯੋਗ ਹੈ ਕਿ ਪਿਛਲੀ ਪੇਸ਼ੀ ਦੌਰਾਨ ਅਦਾਲਤ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ 3 ਦਿਨਾਂ ਦੇ ਹੋਰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਸੀ | ਇਸਦੇ ਨਾਲ ਹੀ ਲਾਰੈਂਸ ਬਿਸ਼ਨੋਈ ਨੂੰ ਕੋਰਟ ਵਿੱਚ ਪੇਸ਼ ਕਰਨ ਸਮੇਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ । ਇਸ ਤੋਂ ਇਲਾਵਾ ਕਿਸੇ ਵੀ ਹੋਰ ਵਿਅਕਤੀ ਨੂੰ ਅਦਾਲਤ ਵਿੱਚ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ।