Sukhpal Singh Khaira

ਅਦਾਲਤ ਨੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਦਿੱਤੀ ਅਗਾਊਂ ਜ਼ਮਾਨਤ

ਚੰਡੀਗੜ੍ਹ, 12 ਮਈ 2023: ਪੰਜਾਬ ਦੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਅੱਜ ਅਦਾਲਤ ਤੋਂ ਆਪਣੇ ਖਿਲਾਫ ਦਰਜ ਕੇਸ ਵਿੱਚ ਅਗਾਊਂ ਜ਼ਮਾਨਤ ਮਿਲ ਗਈ ਹੈ। ਖਹਿਰਾ ਦੇ ਬੇਟੇ ਐਡਵੋਕੇਟ ਮਹਿਤਾਬ ਖਹਿਰਾ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਕਿਹਾ ਕਿ ਆਪਣੇ ਪਿਤਾ ਸੁਖਪਾਲ ਖਹਿਰਾ ਖ਼ਿਲਾਫ਼ ਝੂਠਾ ਕੇਸ ਦਰਜ ਕਰਵਾਇਆ ਹੈ।

ਜ਼ਿਕਰਯੋਗ ਹੈ ਕਿ ਭੁਲੱਥ ਦੇ ਐਸਡੀਐਮ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ। ਇਸ ’ਤੇ ਪੁਲਿਸ ਨੇ ਉਸ ਖ਼ਿਲਾਫ਼ ਜਨਤਕ ਸੇਵਕ ਦੇ ਕੰਮ ਵਿੱਚ ਰੁਕਾਵਟ ਪਾਉਣ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਸੀ। ਜਦਕਿ ਸੁਖਪਾਲ ਖਹਿਰਾ ਨੇ ਆਪਣੇ ‘ਤੇ ਲਗਾਏ ਗਏ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ |

ਐਸਡੀਐਮ ਸੰਜੀਵ ਸ਼ਰਮਾ ਨੇ 29 ਮਾਰਚ ਨੂੰ ਮੁੱਖ ਮੰਤਰੀ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਾਇਆ ਸੀ ਕਿ ਖਹਿਰਾ ਵੱਲੋਂ ਉਸ ਨੂੰ ਜ਼ਲੀਲ ਕੀਤਾ ਗਿਆ ਅਤੇ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ ਗਿਆ । ਉਸ ਦੇ ਸਮਰਥਕਾਂ ਵਿਚਕਾਰ ਉਸ ਨੂੰ ਧਮਕੀਆਂ ਦੇ ਕੇ ਜ਼ਲੀਲ ਕੀਤਾ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਉਨ੍ਹਾਂ ਨੂੰ ਧਮਕੀਆਂ ਦੇ ਚੁੱਕੇ ਹਨ। ਉਹ ਲੋਕਾਂ ਦੁਆਰਾ ਚੁਣੇ ਗਏ ਨੁਮਾਇੰਦੇ ਦਾ ਸਤਿਕਾਰ ਕਰਦਾ ਹੈ, ਪਰ ਅਜਿਹਾ ਵਿਵਹਾਰ ਲੋਕ ਨੁਮਾਇੰਦਿਆਂ ਨਾਲ ਅਣਉਚਿਤ ਹੈ।

Scroll to Top