Site icon TheUnmute.com

ਅਦਾਲਤ ਨੇ ‘ਆਪ’ ਵਿਧਾਇਕ ਦਲਬੀਰ ਸਿੰਘ ਟੌਂਗ ਦੇ ਗ੍ਰਿਫ਼ਤਾਰੀ ਵਾਰੰਟ ਕੀਤੇ ਜਾਰੀ

Dalbir Singh Tong

ਚੰਡੀਗੜ੍ਹ, 03 ਫਰਵਰੀ 2024: ਬਾਬਾ ਬਕਾਲਾ ਸਾਹਿਬ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ ਵੱਲੋਂ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ (Dalbir Singh Tong) ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ।ਅਦਾਲਤ ਨੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਵਾਰ-ਵਾਰ ਵਾਰੰਟ ਭੇਜਣ ਦੇ ਬਾਵਜੂਦ ਪੇਸ਼ ਨਾ ਹੋਣ ’ਤੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਹਨ। ਮਿਲੀ ਮੁਤਾਬਕ ਅਨੁਸਾਰ ਜੁਡੀਸ਼ੀਅਲ ਮੈਜਿਸਟ੍ਰੇਟ ਬਿਕਰਮਦੀਪ ਸਿੰਘ ਦੀ ਅਦਾਲਤ ‘ਚ ਸੰਪੂਰਨ ਸਿੰਘ ਮੱਕੜ ਬਨਾਮ ਦਲਬੀਰ ਸਿੰਘ ਟੌਂਗ ਦਾ ਕੇਸ ਚੱਲ ਰਿਹਾ ਸੀ।

ਅਦਾਲਤ ਵਲੋਂ ਇਸ ਸਬੰਧੀ 5 ਵਾਰ ਵਿਧਾਇਕ (Dalbir Singh Tong)  ਨੂੰ ਪੁਲਸ ਰਾਹੀ ਵਾਰੰਟ ਭੇਜੇ ਗਏ ਸਨ ਪਰ ਉਕਤ ਵਿਧਾਇਕ ਅਦਾਲਤ ‘ਚ ਪੇਸ਼ ਨਹੀਂ ਹੋਏ। ਅਦਾਲਤ ਨੇ ਥਾਣਾ ਬਿਆਸ ਦੇ ਐੱਸ. ਐੱਚ. ਓ. ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕੇ ਉਹ ਵਿਧਾਇਕ ਟੌਂਗ ਨੂੰ ਗ੍ਰਿਫ਼ਤਾਰ ਕਰ ਕੇ 17 ਫਰਵਰੀ, 2024 ਨੂੰ ਪੇਸ਼ ਕਰੇ। ਇਸ ਮਾਮਲੇ ਸਬੰਧੀ ਵਿਧਾਇਕ ਦਲਬੀਰ ਸਿੰਘ ਟੌਂਗ ਦਾ ਕਹਿਣਾ ਹੈ ਕਿ ਇਹ ਇਕ ਬਹੁਤ ਪੁਰਾਣਾ ਕੇਸ ਹੈ।

Exit mobile version