June 30, 2024 9:45 pm
Lawrence Bishnoi

ਮਲੋਟ ਦੀ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਮੁੜ 4 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 28 ਜੁਲਾਈ 2022: ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਮਲੋਟ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਲਾਰੈਂਸ ਬਿਸ਼ਨੋਈ ਦੇ ਰਿਮਾਂਡ ‘ਚ 4 ਦਿਨ ਦਾ ਹੋਰ ਵਾਧਾ ਕੀਤਾ ਹੈ | ਲਾਰੈਂਸ ਨੂੰ ਭਾਰੀ ਸੁਰੱਖਿਆ ਹੇਠ ਅਦਾਲਤ ‘ਚ ਪੇਸ ਕੀਤਾ ਗਿਆ |

ਜਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਦਾ 21 ਜੁਲਾਈ ਨੂੰ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਹੁਸ਼ਿਆਰਪੁਰ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਇਕ ਕਤਲ ਦੇ ਕੇਸ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਪੁਲਿਸ ਨੂੰ ਟਰਾਂਜ਼ਿਟ ਰਿਮਾਂਡ ਦਿੱਤਾ ਸੀ | ਜਿੱਥੇ ਲਾਰੈਂਸ ਨੂੰ ਮਲੋਟ ਦੀ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਅਦਾਲਤ ਨੇ ਲਾਰੈਂਸ ਨੂੰ 7 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਸੀ।