Arvind Kejriwal

ਅਦਾਲਤ ਨੇ CM ਅਰਵਿੰਦ ਕੇਜਰੀਵਾਲ ਨੂੰ 28 ਮਾਰਚ ਤੱਕ ਈਡੀ ਦੀ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ, 22 ਮਾਰਚ 2024: ਅਦਾਲਤ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ 28 ਮਾਰਚ ਤੱਕ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਹੈ। ਜਾਂਚ ਏਜੰਸੀ ਨੇ 10 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ | ਈਡੀ ਨੇ ਸੀ.ਐਮ ਕੇਜਰੀਵਾਲ ਨੂੰ ਇਸ ਮਾਮਲੇ ਦਾ ਮਾਸਟਰਮਾਈਂਡ ਦੱਸਿਆ ਹੈ।

ਇਸਦੇ ਨਾਲ ਹੀ ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਸੌਰਭ ਭਾਰਦਵਾਜ ਸਮੇਤ 21 ‘ਆਪ’ ਵਰਕਰਾਂ ਨੂੰ ਬਵਾਨਾ ਥਾਣੇ ਤੋਂ ਰਿਹਾਅ ਕਰ ਦਿੱਤਾ ਗਿਆ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੱਜ ਆਈਟੀਓ ਵਿਖੇ ਪਾਰਟੀ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਇਨ੍ਹਾਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ।

Scroll to Top