ਚੰਡੀਗੜ੍ਹ, 4 ਜਨਵਰੀ, 2024: ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਵਿਰੁੱਧ ਥਾਣਾ ਸੁਭਾਨਪੁਰ ਕਪੂਰਥਲਾ ਵਿਖੇ ਇਕ ਹੋਰ ਕੇਸ ਦਰਜ ਕੀਤਾ ਗਿਆ ਸੀ । ਇਸ ਮਾਮਲੇ ਵਿੱਚ ਸੁਭਾਨਪੁਰ ਪੁਲਿਸ ਨੇ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕਰਨ ਨੂੰ ਉਪਰੰਤ ਨਾਭਾ ਜੇਲ੍ਹ ਤੋਂ ਕਪੂਰਥਲਾ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਦੋਵਾਂ ਧਿਰਾਂ ਦੀ ਬਹਿਸ ਅਤੇ ਕਾਨੂੰਨੀ ਪ੍ਰਕਿਰਿਆ ਤੋਂ ਬਾਅਦ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਨੂੰ ਥਾਣਾ ਸੁਭਾਨਪੁਰ ਵਿਖੇ ਦਰਜ ਹੋਏ ਮਾਮਲੇ ਵਿੱਚ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜਿਕਰਯੋਗ ਹੈ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੂੰ ਡਰੱਗ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ |