July 2, 2024 2:02 pm
ਭਗਵਾਨਪੁਰੀਆ ਦੇ ਸਾਥੀ ਸਾਜਨ

ਅਦਾਲਤ ਨੇ ਲਾਰੈਂਸ ਤੇ ਭਗਵਾਨਪੁਰੀਆ ਦੇ ਸਾਥੀ ਸਾਜਨ ਨੂੰ 6 ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 07 ਜੁਲਾਈ 2022: ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਅਤੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀ ਗੈਂਗਸਟਰ ਅਤੇ ਨਸ਼ਾ ਤਸਕਰ ਸਾਜਨ ਕਲਿਆਣ (Sajan Kalyan) ਨੂੰ ਗ੍ਰਿਫਤਾਰ ਕੀਤਾ ਗਿਆ ਹੈ | ਇਸ ਦੌਰਾਨ ਪੁਲਿਸ ਨੇ ਸਾਜਨ ਕਲਿਆਣ ਦੇ ਖਿਲਾਫ ਐਨਡੀਪੀਐਸ, ਆਰਮਜ਼ ਐਕਟ ਅਤੇ ਆਈਪੀਸੀ ਦੀਆਂ ਧਾਰਾਵਾ ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਸਾਜਨ ਕਲਿਆਣ ਅਤੇ ਉਸਦੇ ਸਾਥੀਆਂ ਨੂੰ ਅਦਾਲਤ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਨ੍ਹਾਂ ਨੂੰ 6 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਪੁਲਿਸ ਦੇ ਮੁਤਾਬਕ ਸਾਜਨ ਕਲਿਆਣ ਤੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ | ਇਨ੍ਹਾਂ ਹਥਿਆਰਾਂ ‘ਚ ਤਿੰਨ ਪਿਸਤੌਲਾਂ ਦੇ ਨਾਲ 13 ਜਿੰਦਾ ਕਾਰਤੂਸ ਅਤੇ ਇੱਕ ਹੁੰਡਈ ਵਰਨਾ ਕਾਰ ਵੀ ਜ਼ਬਤ ਕੀਤੀ ਗਈ ਹੈ।ਗੈਂਗਸਟਰ ਕਲਿਆਣ ਅਤੇ ਉਸ ਦੇ ਸਾਥੀਆਂ ਵਿਰੁੱਧ ਪੰਜਾਬ ਵਿੱਚ 20 ਤੋਂ ਵੱਧ ਕੇਸ ਦਰਜ ਹਨ। ਜਿਸ ਵਿੱਚ ਕਤਲ, ਕਤਲ ਦੀ ਕੋਸ਼ਿਸ਼, ਲੁੱਟ-ਖੋਹ ਅਤੇ ਅਗਵਾ ਵਰਗੇ ਗੰਭੀਰ ਮਾਮਲੇ ਦਰਜ ਹਨ। ਉਸ ਦੀ ਗ੍ਰਿਫਤਾਰੀ ਨਾਲ ਉਸ ਦੇ ਨਾਲ ਇਕ ਹੋਰ ਮਾਮਲਾ ਜੁੜ ਗਿਆ ਹੈ। ਪੰਜਾਬ ‘ਚ ਉਹ ਗੈਂਗਸਟਰਾਂ ਨਾਲ ਮਿਲ ਕੇ ਵੱਡਾ ਨੈੱਟਵਰਕ ਚਲਾ ਰਿਹਾ ਸੀ।