ਮਜੀਠੀਆ

ਮਜੀਠੀਆ ਦੀ ਜਾਨ ਨੂੰ ਖ਼ਤਰੇ ਸੰਬੰਧੀ ਲਗਾਈ ਅਰਜ਼ੀ ‘ਤੇ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖਿਆ

ਚੰਡੀਗੜ੍ਹ 06 ਅਪ੍ਰੈਲ 2022: ਨਸ਼ੇ ਦੇ ਮਾਮਲੇ ‘ਚ ਪਟਿਆਲਾ ਜੇਲ੍ਹ ਅੰਦਰ ਬੰਦ ਅਕਾਲੀ ਆਗੂ ਬਿਕਰਮ ਮਜੀਠੀਆ  (Bikram Majithia) ਦੀ ਨਿਆਇਕ ਹਿਰਾਸਤ ‘ਚ ਅਦਾਲਤ ਨੇ ਵਾਧਾ ਕਰ ਦਿੱਤਾ ਹੈ। ਇਸ ਦੌਰਾਨ ਮਜੀਠੀਆ ਦੇ ਵਕੀਲ ਨੇ ਅਦਾਲਤ ਅਰਜ਼ੀ ਦਿੰਦਿਆਂ ਕਿਹਾ ਕਿ, ਉਨ੍ਹਾਂ ਦੀ ਜਾਨ ਨੂੰ ਪਟਿਆਲਾ ਜੇਲ੍ਹ ‘ਚ ਖ਼ਤਰਾ ਹੈ, ਇਸ ਲਈ ਉਹਨੂੰ ਪਹਿਲਾਂ ਵਾਂਗ ਬੈਰਕ ‘ਚ ਰੱਖਿਆ ਜਾਵੇ।

ਇਸ ਦੌਰਾਨ ਅਦਾਲਤ ‘ਚ ਲਗਾਈ ਅਰਜ਼ੀ ‘ਤੇ ਸਰਕਾਰੀ ਧਿਰ ਵਲੋਂ ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਡੀ.ਐੱਸ ਸੋਬਤੀ, ਐੱਚ.ਐੱਸ.ਧਨੋਆ ਅਤੇ ਅਰਸ਼ਦੀਪ ਸਿੰਘ ਕਲੇਰ ਵਿਚਕਾਰ ਕਾਫੀ ਸਮਾਂ ਬਹਿਸ ਹੋਈ ਇਸਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

ਮਜੀਠੀਆ ਦੇ ਵਕੀਲਾਂ ਵਲੋਂ ਬੈਰਕ ਨਾ ਬਦਲਣ ਸੰਬੰਧੀ ਅਦਾਲਤ ਨੂੰ ਅਪੀਲ ਕੀਤੀ ਹੈ, ਜਦੋਂ ਕਿ ਪਟਿਆਲਾ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਵਲੋਂ ਅਦਾਲਤ ‘ਚ ਹਾਜ਼ਰ ਹੋ ਕੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਜੇਲ੍ਹ ਦੇ ਕਾਨੂੰਨ ਮੁਤਾਬਿਕ ਉਹ ਆਪਣੀ ਡਿਊਟੀ ਠੀਕ ਢੰਗ ਨਾਲ ਨਿਭਾ ਰਹੇ ਹਨ। ਉਧਰ ਅਦਾਲਤ ‘ਚ ਸੁਣਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਵਿਧਾਇਕ ਗਨੀਵ ਕੌਰ ਵੀ ਮੌਜੂਦ ਰਹੇ ।

Scroll to Top