ਚੰਡੀਗੜ੍ਹ 14 ਜੂਨ 2022: ਆਮ ਆਦਮੀ ਪਾਰਟੀ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ (Satender Jain) ਦੀ ਜ਼ਮਾਨਤ ਪਟੀਸ਼ਨ ’ਤੇ ਦਿੱਲੀ ਦੀ ਇੱਕ ਅਦਾਲਤ ‘ਚ ਅੱਜ ਸੁਣਵਾਈ ਹੋਈ। ਇਸ ਦੌਰਾਨ ਸੁਣਵਾਈ ਕਰਦਿਆਂ ਅਦਾਲਤ ਨੇ ਸਤੇਂਦਰ ਜੈਨ ਦੀ ਜ਼ਮਾਨਤ ਪਟੀਸ਼ਨ ’ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਦੇ ਇਕ ਮਾਮਲੇ ’ਚ ਇਨਫੋਰਸਮੈਟ ਡਾਇਰੈਕਟੋਰੇਟ (ਈਡੀ) ਨੇ ਗ੍ਰਿਫ਼ਤਾਰ ਕੀਤਾ ਹੈ। ਜਿਕਰਯੋਗ ਇਹ ਕਿ ਬੀਤੇ ਦਿਨ ਹੀ ਸਤੇਂਦਰ ਜੈਨ ਨੂੰ ਰਾਉਜ ਐਵਿਨਿਊ ਦੀ ਅਦਾਲਤ ਨੇ ਮਨੀ ਲਾਂਡਰਿੰਗ ਮਾਮਲੇ ‘ਚ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਸੀ |
ਨਵੰਬਰ 23, 2024 12:33 ਪੂਃ ਦੁਃ