ਚੰਡੀਗੜ੍ਹ, 20 ਅਪ੍ਰੈਲ 2024: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਹੈ। ਸਿਸੋਦੀਆ ਦੇ ਵਕੀਲ ਨੇ ਕਿਹਾ ਕਿ ਅਦਾਲਤ ਨੇ ਨਿਯਮਤ ਜ਼ਮਾਨਤ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ, ਇਸ ਲਈ ਉਹ ਅੰਤਰਿਮ ਜ਼ਮਾਨਤ ਪਟੀਸ਼ਨ ਵਾਪਸ ਲੈ ਰਿਹਾ ਹੈ। ਮਨੀਸ਼ ਸਿਸੋਦੀਆ ਨੇ ਲੋਕ ਸਭਾ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ।
ਰਾਉਸ ਐਵੇਨਿਊ ਕੋਰਟ ਨੇ ਦਿੱਲੀ ਸ਼ਰਾਬ ਨੀਤੀ ਮਾਮਲੇ ‘ਚ ਮਨੀਸ਼ ਸਿਸੋਦੀਆ (Manish Sisodia) ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖਿਆ, 30 ਅਪ੍ਰੈਲ ਨੂੰ ਫੈਸਲਾ ਸੁਣਾਏਗੀ। ਸੀਬੀਆਈ ਨੇ ਕਿਹਾ ਕਿ ਸਿਸੋਦੀਆ ਘਪਲੇ ਦੇ ਸਰਗਨਾ ਹਨ, ਉਨ੍ਹਾਂ ਨੂੰ ਜ਼ਮਾਨਤ ਨਹੀਂ ਦਿੱਤੀ ਜਾਣੀ ਚਾਹੀਦੀ, ਜੇਕਰ ਉਨ੍ਹਾਂ ਨੂੰ ਜ਼ਮਾਨਤ ਮਿਲਦੀ ਹੈ ਤਾਂ ਸਿਸੋਦੀਆ ਸਬੂਤਾਂ ਨਾਲ ਛੇੜਛਾੜ ਕਰ ਸਕਦੇ ਹਨ।