Site icon TheUnmute.com

ਰਿਸ਼ਵਤ ਲੈਣ ਦੇ ਮਾਮਲੇ ਅਦਾਲਤ ਨੇ AIG ਅਸ਼ੀਸ਼ ਕਪੂਰ ਨੂੰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Ashish Kapoor

ਚੰਡੀਗੜ੍ਹ 07 ਅਕਤੂਬਰ 2022: ਭ੍ਰਿਸ਼ਟਾਚਾਰ ਅਤੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਏਆਈਜੀ ਅਤੇ ਵਿਜੀਲੈਂਸ ਬਿਊਰੋ ਦੇ ਸਾਬਕਾ ਅਧਿਕਾਰੀ ਅਸ਼ੀਸ਼ ਕਪੂਰ (Ashish Kapoor) ਨੂੰ ਅੱਜ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ । ਇਸ ਦੌਰਾਨ ਵਿਜੀਲੈਂਸ ਨੇ ਅਸ਼ੀਸ਼ ਕਪੂਰ ਦਾ 7 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ 4 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ । ਵਿਜੀਲੈਂਸ ਨੇ ਵੀਰਵਾਰ ਨੂੰ ਏਆਈਜੀ ਅਸ਼ੀਸ਼ ਕਪੂਰ ਨੂੰ 2016 ਵਿੱਚ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦੇ ਸੁਪਰਡੈਂਟ ਵਜੋਂ ਤਾਇਨਾਤ ਰਹਿਣ ਦੌਰਾਨ ਇੱਕ ਔਰਤ ਤੋਂ 1 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

Exit mobile version