July 5, 2024 1:01 am
Bharat Bhushan Ashu

ਅਦਾਲਤ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

ਚੰਡੀਗੜ੍ਹ 23 ਅਗਸਤ 2022: ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਲੋਂ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਖੁਰਾਕ ਤੇ ਸਪਲਾਈ ਮਹਿਕਮੇ ‘ਚ ਹੋਏ ਕਥਿਤ ਤੌਰ ’ਤੇ ਟੈਂਡਰ ਘੁਟਾਲੇ ਮਾਮਲੇ ‘ਚ ਅੱਜ ਅਦਾਲਤ ‘ਚ ਪੇਸ਼ ਕੀਤਾ ਗਿਆ | ਇਸ ਦੌਰਾਨ ਲੁਧਿਆਣਾ ਅਦਾਲਤ ‘ਚ ਦੋਵੇਂ ਧਿਰਾਂ ‘ਚ ਜ਼ੋਰਦਾਰ ਬਹਿਸ ਹੋਈ | ਅਦਾਲਤ ਨੇ ਸਰਕਾਰੀ ਪੱਖ ਦੇ ਵਕੀਲਾਂ ਦੀਆਂ ਦਲੀਲਾਂ ਸੁਣਦੇ ਹੋਏ ਭਾਰਤ ਭੂਸ਼ਣ ਆਸ਼ੂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਇਸ ਦੌਰਾਨ ਭਾਰੀ ਗਿਣਤੀ ‘ਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਰਹੇ, ਜਿਨ੍ਹਾਂ ‘ਚ ਪ੍ਰਤਾਪ ਸਿੰਘ ਬਾਜਵਾ ਅਤੇ ਸੂਬਾ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੀ ਸ਼ਾਮਲ ਸਨ।