Sukhpal Khaira

ਅਦਾਲਤ ਨੇ MLA ਸੁਖਪਾਲ ਸਿੰਘ ਖਹਿਰਾ ਨੂੰ ਨਿਆਂਇਕ ਹਿਰਾਸਤ ‘ਚ ਭੇਜਿਆ

ਚੰਡੀਗੜ੍ਹ, 5 ਜਨਵਰੀ 2024: ਕਪੂਰਥਲਾ ਦੇ ਹਲਕਾ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira ਨੂੰ ਕਪੂਰਥਲਾ ਅਦਾਲਤ ਨੇ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਦੀ ਧਾਰਾ 195-ਏ ਅਤੇ 506 ਆਈਪੀਸੀ ਤਹਿਤ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਕੱਲ੍ਹ ਦੇਰ ਸ਼ਾਮ ਇੱਕ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਸੀ।

ਪੇਸ਼ੀ ਦੌਰਾਨ ਪੁਲਿਸ ਨੇ ਸੁਖਪਾਲ ਸਿੰਘ ਖਹਿਰਾ ਦਾ ਪੰਜ ਦਿਨ ਦਾ ਹੋਰ ਪੁਲਿਸ ਰਿਮਾਂਡ ਮੰਗਿਆ ਗਿਆ ਜਦਕਿ ਉਨ੍ਹਾਂ ਦੇ ਵਕੀਲਾਂ ਵਲੋਂ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਬਹਿਸ ਕੀਤੀ ਅਤੇ ਪੁਲਿਸ ਰਿਮਾਂਡ ਨਾ ਦੇਣ ਦੀ ਗੱਲ ਕਹੀ ਗਈ। ਜਿਸ ’ਤੇ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਦੇ ਪੁਲਿਸ ਰਿਮਾਂਡ ਦੀ ਮੰਗ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।

ਵਿਧਾਇਕ ਸੁਖਪਾਲ ਖਹਿਰਾ (Sukhpal Singh Khaira) ਨੇ ਸਿਵਲ ਹਸਪਤਾਲ ਵਿੱਚ ਡਾਕਟਰੀ ਮੁਆਇਨਾ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜੇਲ੍ਹ ਤੋਂ ਵਾਪਸ ਆ ਕੇ ‘ਆਪ’ ਸਰਕਾਰ ਬਾਰੇ ਤਸ਼ੱਲੀ ਨਾਲ ਗੱਲ ਕਰਨਗੇ। ਜੇ ਮੈਂ ਹੁਣ ਕੁਝ ਵੀ ਕਹਾਂ ਤਾਂ ਭਗਵੰਤ ਮਾਨ ਆਪਣਾ ਗੁੱਸਾ ਇਹਨਾਂ ਪੁਲਿਸ ਅਫਸਰਾਂ ‘ਤੇ ਕੱਢੇਗਾ।

Scroll to Top