Amritsar

ਅੰਮ੍ਰਿਤਸਰ ਬਲਾਸਟ ਮਾਮਲੇ ‘ਚ ਗ੍ਰਿਫਤਾਰ 5 ਮੁਲਜ਼ਮਾਂ ਨੂੰ ਅਦਾਲਤ ਨੇ 18 ਮਈ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ

ਅੰਮ੍ਰਿਤਸਰ, 11 ਮਈ 2023: ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਿਛਲੇ 6 ਦਿਨਾਂ ਵਿੱਚ ਹੋਏ ਧਮਾਕਿਆਂ ਦੇ ਮਾਮਲੇ ਵਿੱਚ ਗ੍ਰਿਫਤਾਰ 5 ਮੁਲਜ਼ਮਾਂ ਨੂੰ ਪੁਲਿਸ ਵੱਲੋਂ ਅੰਮ੍ਰਿਤਸਰ (Amritsar) ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ | ਜਿੱਥੇ ਮਾਣਯੋਗ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 18 ਮਈ ਤੱਕ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ | ਇਸ ਦੌਰਾਨ ਪੁਲਿਸ ਨੇ ਪੱਤਰਕਾਰਾਂ ਦਾ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਦਿੱਤਾ |

ਜ਼ਿਕਰਯੋਗ ਹੈ ਕਿ ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਮਾਰਗ ਤੇ ਪਿਛਲੇ ਛੇ ਦਿਨਾਂ ਤੋਂ ਦੋ ਧਮਾਕੇ ਹੋਏ, ਜਿਸ ਤੋਂ ਬਾਅਦ ਇਕ ਹੋਰ ਧਮਾਕਾ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਬਣੀ ਸ੍ਰੀ ਗੁਰੂ ਰਾਮਦਾਸ ਸਰਾਂ ਦੇ ਪਿਛਲੇ ਪਾਸੇ ਕੀਤਾ ਗਿਆ ਸੀ | ਜਿਸ ਤੋਂ ਬਾਅਦ ਪੰਜਾਬ ਪੁਲਿਸ ਅਤੇ ਟਾਸਕ ਫੋਰਸ ਵੱਲੋਂ ਮਿਲ ਕੇ ਇਹਨਾਂ ਮੁਲਜਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ |

Scroll to Top