July 2, 2024 8:38 pm
ਮਨਦੀਪ ਜੱਸਲ

ਅਦਾਲਤ ਨੇ ਇੱਕ ਪੁਰਾਣੇ ਮਾਮਲੇ ‘ਚ ਕਾਂਗਰਸੀ ਕੌਂਸਲਰ ਮਨਦੀਪ ਜੱਸਲ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ

ਚੰਡੀਗੜ੍ਹ 12 ਜਨਵਰੀ 2023: ਜਲੰਧਰ ਸ਼ਹਿਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਦਾਲਤ ਨੇ ਸ਼ਹਿਰ ਦੇ ਕਾਂਗਰਸੀ ਕੌਂਸਲਰ ਨੂੰ ਲੰਬੇ ਸਮੇਂ ਤੋਂ ਚੱਲ ਰਹੇ ਕੇਸ ਵਿੱਚ 5 ਸਾਲ ਦੀ ਸਜ਼ਾ ਸੁਣਾਈ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ਦੇ ਫੈਸਲੇ ਤੋਂ ਤੁਰੰਤ ਬਾਅਦ ਕਾਂਗਰਸੀ ਕੌਂਸਲਰ ਮਨਦੀਪ ਜੱਸਲ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।

ਗੌਰਤਲਬ ਹੈ ਕਿ ਜੌਹਲ ਹਸਪਤਾਲ ਦੇ ਡਾ: ਬੀ.ਐਸ. ਜੌਹਲ ਨੇ ਕਾਰਪੋਰੇਟਰ ਮਨਦੀਪ ਜੱਸਲ ਖ਼ਿਲਾਫ਼ ਕੇਸ ਦਰਜ ਕਰਵਾਇਆ ਸੀ। ਕੌਂਸਲਰ ’ਤੇ ਕੁੱਟਮਾਰ ਅਤੇ ਮੌਕੇ ‘ਤੇ ਪੁੱਜੀ ਪੁਲਿਸ ਨਾਲ ਝੜਪ ਦਾ ਦੋਸ਼ ਲਾਇਆ ਗਿਆ । ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਇਸ ਮਾਮਲੇ ਸਬੰਧੀ ਅੱਜ ਅਦਾਲਤ ਨੇ ਕਾਰਪੋਰੇਟਰ ਨੂੰ ਉਸ ’ਤੇ ਲੱਗੇ ਦੋਸ਼ਾਂ ਦੇ ਆਧਾਰ ’ਤੇ ਸਜ਼ਾ ਸੁਣਾਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਨੇ ਕਾਂਗਰਸੀ ਕੌਂਸਲਰ ਨੂੰ 5 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕਾਰਪੋਰੇਟਰ ‘ਤੇ ਜ਼ੁਰਮਾਨਾ ਵੀ ਲਗਾਇਆ ਹੈ, ਜਿਸ ‘ਚ ਅਸਫਲ ਰਹਿਣ ‘ਤੇ ਉਸ ਨੂੰ ਵਾਧੂ ਸਜ਼ਾ ਭੁਗਤਣੀ ਪਵੇਗੀ। ਤੁਹਾਨੂੰ ਇਹ ਵੀ ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਸ ਮਾਮਲੇ ‘ਤੇ ਕੇਸ ਚਲਾਉਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਤਹਿਤ ਡੀ.ਸੀ. ਨੇ ਹੇਠਲੀ ਅਦਾਲਤ ਤੋਂ ਕੇਸ ਵਾਪਸ ਲੈਣ ਲਈ ਪਟੀਸ਼ਨ ਵੀ ਦਾਇਰ ਕੀਤੀ ਸੀ, ਜਿਸ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਸੀ।