Yasin Malik

ਅਦਾਲਤ ਨੇ ਅੱਤਵਾਦੀ ਫਡਿੰਗ ਮਾਮਲੇ ‘ਚ ਯਾਸੀਨ ਮਲਿਕ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ

ਚੰਡੀਗੜ੍ਹ 25 ਮਈ 2022: ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਜੰਮੂ-ਕਸ਼ਮੀਰ ਲਿਬਰੇਸ਼ਨ ਫਰੰਟ ਦੇ ਵੱਖਵਾਦੀ ਨੇਤਾ ਯਾਸੀਨ ਮਲਿਕ (Yasin Malik) ਨੂੰ ਅੱਤਵਾਦੀ ਫੰਡਿੰਗ ਮਾਮਲੇ ‘ਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਦਸ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਇਸ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸੁਰੱਖਿਆ ਏਜੰਸੀਆਂ ਕਸ਼ਮੀਰ ਘਾਟੀ ਵਿੱਚ ਤਿੱਖੀ ਨਜ਼ਰ ਰੱਖ ਰਹੀਆਂ ਹਨ। ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ 19 ਮਈ ਨੂੰ ਯਾਸੀਨ ਨੂੰ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਦੇ ਤਹਿਤ ਸਾਰੇ ਦੋਸ਼ਾਂ ਲਈ ਦੋਸ਼ੀ ਠਹਿਰਾਇਆ ਸੀ। ਯਾਸੀਨ ਮਲਿਕ ਦੇ ਕੇਸ ਦੀ ਸੁਣਵਾਈ ਕਾਰਨ ਪਟਿਆਲਾ ਹਾਊਸ ਕੋਰਟ ਦੇ ਬਾਹਰ ਸੁਰੱਖਿਆ ਦੇ ਪ੍ਰਬੰਧ ਸਖ਼ਤ ਹਨ।

Scroll to Top