June 28, 2024 6:03 pm
Sumedh Saini

ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਅਰਜੀ ‘ਤੇ ਅਦਾਲਤ 21 ਅਪ੍ਰੈਲ ਨੂੰ ਕਰੇਗੀ ਸੁਣਵਾਈ

ਚੰਡੀਗੜ੍ਹ 19 ਅਪ੍ਰੈਲ 2022: ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਕਰੋੜਾਂ ਰੁਪਏ ਦੇ ਲੈਣ-ਦੇਣ ਦੇ ਇਕ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ | ਇਸ ਚੱਲਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ (Sumedh Saini) ਵਲੋਂ ਵਧੀਕ ਜ਼ਿਲ੍ਹਾ ਸੈਸ਼ਨ ਦੀ ਅਦਾਲਤ ‘ਚ ਦਾਇਰ ਅਗਾਊਂ ਜ਼ਮਾਨਤ ਦੀ ਅਰਜ਼ੀ ਸੰਬੰਧੀ ਹੁਣ ਜ਼ਿਲ੍ਹਾ ਸੈਸ਼ਨ ਜੱਜ 21 ਅਪ੍ਰੈਲ ਨੂੰ ਸੁਣਵਾਈ ਕਰਨਗੇ।

ਇਸ ਸੰਬੰਧੀ ਸੁਮੇਧ ਸੈਣੀ ਦੇ ਵਕੀਲ ਐੱਚ.ਐੱਸ. ਧਨੋਆ ਨੇ ਜਾਣਕਾਰੀ ਦਿੱਤੀ ਕਿ ਉਕਤ ਅਰਜ਼ੀ ‘ਤੇ ਚਲਦੀ ਬਹਿਸ ਦੌਰਾਨ ਸਰਕਾਰ ਵਲੋਂ ਜ਼ਿਲ੍ਹਾ ਸੈਸ਼ਨ ਜੱਜ ਵਲੋਂ ਸੁਣਵਾਈ ਕਰਨ ਸੰਬੰਧੀ ਬੇਨਤੀ ਕੀਤੀ ਗਈ ਸੀ ਅਤੇ ਅਗਾਊਂ ਜ਼ਮਾਨਤ ਦੀ ਇਹ ਅਰਜ਼ੀ ਜ਼ਿਲ੍ਹਾ ਸੈਸ਼ਨ ਜੱਜ ਦੀ ਅਦਾਲਤ ‘ਚ ਪਹੁੰਚ ਗਈ ਹੈ। ਜਿਕਰਯੋਗ ਹੈ ਕਿ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਸਾਬਕਾ ਡੀ.ਜੀ.ਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਮਾਮਲੇ ‘ਤੇ ਸੁਮੇਧ ਸੈਣੀ ਨੂੰ ਵੱਡੀ ਰਾਹਤ ਦਿੱਤੀ ਗਈ ਸੀ |