July 5, 2024 12:45 am
Arvind Kejriwal

ਦਿੱਲੀ ‘ਚ ਪੀਣ ਵਾਲੇ ਪਾਣੀ ਦਾ ਸੰਕਟ ਹੋਇਆ ਡੂੰਘਾ, CM ਅਰਵਿੰਦ ਕੇਜਰੀਵਾਲ ਨੇ ਇਨ੍ਹਾਂ ਸੂਬਿਆਂ ਤੋਂ ਮੰਗੀ ਮੱਦਦ

ਚੰਡੀਗੜ੍ਹ, 31 ਮਈ 2024: ਇੱਕ ਪਾਸੇ ਦਿੱਲੀ ਵਿੱਚ ਅੱਤ ਦੀ ਗਰਮੀ ਜਾਰੀ ਹੈ। ਦੂਜੇ ਪਾਸੇ ਪਾਣੀ ਦੀ ਕਮੀ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮੁੱਦੇ ‘ਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਭਾਜਪਾ ਨੂੰ ਅਪੀਲ ਕੀਤੀ ਹੈ ਕਿ ਉਹ ਰਾਜਨੀਤੀ ਨਾ ਕਰੇ ਸਗੋਂ ਯੂਪੀ ਅਤੇ ਹਰਿਆਣਾ ਤੋਂ ਦਿੱਲੀ ਨੂੰ ਪਾਣੀ ਮੁਹੱਈਆ ਕਰਵਾਏ। ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਕਰਕੇ ਅਪੀਲ ਕੀਤੀ ਹੈ।

ਕੇਜਰੀਵਾਲ (Arvind Kejriwal) ਨੇ ਅੱਗੇ ਲਿਖਿਆ, ‘ਇੰਨੀ ਭਿਆਨਕ ਗਰਮੀ ‘ਚ ਪਾਣੀ ਦੀ ਮੰਗ ਬਹੁਤ ਵਧ ਗਈ ਹੈ ਅਤੇ ਦਿੱਲੀ ਨੂੰ ਗੁਆਂਢੀ ਸੂਬਿਆਂ ਤੋਂ ਮਿਲਣ ਵਾਲਾ ਪਾਣੀ ਵੀ ਘਟਾ ਦਿੱਤਾ ਗਿਆ ਹੈ। ਭਾਵ ਮੰਗ ਬਹੁਤ ਵਧ ਗਈ ਅਤੇ ਸਪਲਾਈ ਘਟ ਗਈ। ਸਾਨੂੰ ਸਾਰਿਆਂ ਨੂੰ ਮਿਲ ਕੇ ਇਸ ਦਾ ਹੱਲ ਕਰਨਾ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਸਾਥੀ ਸਾਡਾ ਵਿਰੋਧ ਕਰ ਰਹੇ ਹਨ।

ਉਨ੍ਹਾਂ ਕਿਹਾ ਵਿਰੋਧ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ। ਉਨ੍ਹਾਂ ਨੇ ਬੇਨਤੀ ਕੀਤੀ ਕਿ ਇਸ ਸਮੇਂ ਰਾਜਨੀਤੀ ਕਰਨ ਦੀ ਬਜਾਏ, ਮਿਲ ਕੇ ਦਿੱਲੀ ਦੇ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਜਾਵੇ। ਜੇਕਰ ਭਾਜਪਾ ਹਰਿਆਣਾ ਅਤੇ ਯੂ.ਪੀ ਦੀਆਂ ਆਪਣੀਆਂ ਸਰਕਾਰਾਂ ਨਾਲ ਗੱਲ ਕਰਕੇ ਇੱਕ ਮਹੀਨੇ ਲਈ ਦਿੱਲੀ ਨੂੰ ਪਾਣੀ ਦਿਵਾਏ ਤਾਂ ਦਿੱਲੀ ਦੇ ਲੋਕ ਭਾਜਪਾ ਦੇ ਇਸ ਕਦਮ ਦੀ ਬਹੁਤ ਸ਼ਲਾਘਾ ਕਰਨਗੇ। ਅਜਿਹੀ ਅੱਤ ਦੀ ਗਰਮੀ ਕਿਸੇ ਦੇ ਵੱਸ ਤੋਂ ਬਾਹਰ ਹੈ। ਪਰ ਜੇਕਰ ਅਸੀਂ ਸਾਰੇ ਮਿਲ ਕੇ ਕੰਮ ਕਰੀਏ ਤਾਂ ਅਸੀਂ ਲੋਕਾਂ ਨੂੰ ਰਾਹਤ ਪ੍ਰਦਾਨ ਕਰ ਸਕਦੇ ਹਾਂ।