Site icon TheUnmute.com

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ‘ਚ ਕੀਤਾ ਵਾਧਾ: ਜ਼ਿਲ੍ਹਾ ਚੋਣ ਅਫ਼ਸਰ

SGPC elections

ਸ੍ਰੀ ਮੁਕਤਸਰ ਸਾਹਿਬ 08 ਮਈ 2024: ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ (SGPC elections) ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਹੁਣ ਵੋਟਾਂ ਬਣਾਉਣ ਲਈ 31 ਜੁਲਾਈ, 2024 ਤੱਕ ਰਜਿਸਟਰੇਸ਼ਨ ਕਰਵਾਈ ਜਾ ਸਕਦੀ ਹੈ।

ਉਨ੍ਹਾਂ ਦੱਸਿਆ ਕਿ 21 ਅਗਸਤ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC elections) ਦੀਆਂ ਵੋਟਾਂ ਦੀ ਮੁੱਢਲੀ ਵੋਟਰ ਸੂਚੀ ਦੀ ਛਪਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਵੋਟਰ ਸੂਚੀਆਂ ਵਿੱਚ ਵੋਟਾਂ ਸਬੰਧੀ ਦਾਅਵੇ ਅਤੇ ਇਤਰਾਜ਼ 11 ਸਤੰਬਰ ਤੱਕ ਦਰਜ਼ ਕਰਵਾਏ ਜਾ ਸਕਦੇ ਹਨ ਅਤੇ 20 ਸਤੰਬਰ ਤੱਕ ਦਾਅਵੇ ਤੇ ਇਤਰਾਜ਼ਾਂ ਦਾ ਨਿਪਟਾਰਾ ਕੀਤਾ ਜਾਵੇਗਾ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 05 ਅਕਤੂਬਰ ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਇਹ ਵਾਧਾ ਇਸ ਲਈ ਕੀਤਾ ਗਿਆ ਹੈ ਤਾਂ ਜੋ ਵੱਧ ਤੋਂ ਵੱਧ ਵੋਟਰ ਆਪਣੀ ਵੋਟ ਬਣਵਾ ਸਕਣ।

Exit mobile version