Site icon TheUnmute.com

ਸ਼ਿਵ ਸੈਨਾ ਹਿੰਦੁਸਤਾਨ ਪਾਰਟੀ ਦੀ ਉਮੀਦਵਾਰ ਦੀ ਨੂੰਹ ਨੇ ਪਰੇਸ਼ਾਨ ਹੋ ਕੇ ਚੁੱਕਿਆ ਇਹ ਕਦਮ, ਸਹੁਰੇ ਪਰਿਵਾਰ ‘ਤੇ ਲੱਗੇ ਗੰਭੀਰ ਦੋਸ਼

Jalandhar

ਚੰਡੀਗੜ੍ਹ, 25 ਮਈ 2024: ਮੋਹਾਲੀ ‘ਚ ਹਲਕਾ ਆਨੰਦਪੁਰ ਸਾਹਿਬ ਦੀ ਸ਼ਿਵ ਸੈਨਾ ਹਿੰਦੁਸਤਾਨ ਪਾਰਟੀ (Shiv Sena Hindustan Party) ਵੱਲੋਂ ਚੋਣ ਲੜ ਰਹੀ ਕਿਰਨ ਜੈਨ ਦੀ ਨੂੰਹ ਨੇ ਕਥਿਤ ਖੁਦਕੁਸ਼ੀ ਕਰ ਲਈ ਹੈ। ਇਸ ਮਾਮਲੇ ‘ਚ ਮ੍ਰਿਤਕ ਦੀ ਮਾਂ ਕਿਰਨ ਦੇਵੀ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਕੁੜੀ ਦਾ ਵਿਆਹ ਪਿਛਲੇ ਮਹੀਨੇ 22 ਅਪ੍ਰੈਲ ਨੂੰ ਕੇਸ਼ਵ ਨਾਲ ਕੀਤਾ ਸੀ। ਉਹ ਲਗਾਤਾਰ ਪੈਸਿਆਂ ਦੀ ਮੰਗ ਕਰ ਰਿਹਾ ਸੀ। ਪਰਿਵਾਰ ਨੂੰ ਵਾਰ-ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ।

ਕਿਰਨ ਦੇਵੀ ਦਾ ਕਹਿਣਾ ਹੈ ਕਿ ਕੱਲ੍ਹ ਸ਼ਾਮ ਆਪਣੀ ਕੁੜੀ ਨੂੰ ਮਿਲਣ ਗਈ ਸੀ। ਉਨ੍ਹਾਂ ਦੀ ਸੱਸ ਕਿਰਨ ਜੈਨ (Shiv Sena Hindustan Party) ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਤੋਂ ਚੋਣ ਲੜ ਰਹੀ ਹੈ। ਉਹ ਵਾਰ-ਵਾਰ ਉਸ ਦੇ ਪਰਿਵਾਰ ਨੂੰ ਤਬਾਹ ਕਰਨ ਦੀਆਂ ਧਮਕੀਆਂ ਦੇ ਰਿਹਾ ਸੀ। ਜਦੋਂ ਉਹ ਕੁੜੀ ਨੂੰ ਮਿਲਣ ਗਈ ਤਾਂ ਉਨ੍ਹਾਂ ਨੇ ਉਸ ਨੂੰ ਇਕੱਲੇ ਨਾ ਮਿਲਣ ਦਿੱਤਾ। ਉਹ ਲਗਾਤਾਰ ਪੈਸਿਆਂ ਦੀ ਮੰਗ ਕਰ ਰਿਹਾ ਸੀ। ਪਰ ਉਸ ਕੋਲ ਪੈਸੇ ਨਹੀਂ ਸਨ।

ਮ੍ਰਿਤਕ ਕੁੜੀ ਦੀ ਮਾਂ ਕਿਰਨ ਦੇਵੀ ਵੱਲੋਂ ਦੋਸ਼ ਲਾਇਆ ਗਿਆ ਹੈ ਕਿ ਕੁੜੀ ਨੇ ਖੁਦਕੁਸ਼ੀ ਨਹੀਂ ਕੀਤੀ ਹੈ। ਅਜਿਹਾ ਉਸ ਦੇ ਸਹੁਰਿਆਂ ਨੇ ਕੀਤਾ ਸੀ। ਜਦੋਂ ਪੁਲਿਸ ਮੌਕੇ ‘ਤੇ ਜਾਂਚ ਕਰਨ ਲਈ ਉਸ ਦੇ ਘਰ ਪਹੁੰਚੀ ਤਾਂ ਉਨ੍ਹਾਂ ਨੇ ਘਰ ਨੂੰ ਤਾਲਾ ਲੱਗਾ ਦੇਖਿਆ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇਹ ਨੂੰ ਹਸਪਤਾਲ ‘ਚ ਰਖਵਾ ਦਿੱਤਾ ਹੈ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ। ਪੁਲਿਸ ਇਸ ਮਾਮਲੇ ਵਿੱਚ ਹੋਰ ਜਾਂਚ ਕਰ ਰਹੀ ਹੈ। ਪਰਿਵਾਰ ਵੱਲੋਂ ਲਾਏ ਦੋਸ਼ਾਂ ਦੇ ਆਧਾਰ ’ਤੇ ਪੁਲਿਸ ਨੇ ਕੇਸ ਦਰਜ ਕਰ ਲਿਆ ਹੈ।

Exit mobile version