26 ਅਕਤੂਬਰ 2024: ਪੰਜਾਬ ਦੇ ਜਲੰਧਰ ਦੀ ਰਹਿਣ ਵਾਲੀ ਰੇਚਲ ਗੁਪਤਾ (Rachel Gupta) ਨੇ ਬੈਂਕਾਕ ‘ਚ ਮਿਸ ਗ੍ਰੈਂਡ ਇੰਟਰਨੈਸ਼ਨਲ (Grand International in Bangkok) ਦਾ ਖਿਤਾਬ ਜਿੱਤਿਆ ਹੈ, ਦੱਸ ਦੇਈਏ ਕਿ ਰੇਚਲ ਨੇ ਖਿਤਾਬ ਜਿੱਤ ਕੇ ਦੇਸ਼, ਸੂਬੇ ਅਤੇ ਸ਼ਹਿਰ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਥਾਈਲੈਂਡ ਦੇ ਬੈਂਕਾਕ ‘ਚ ਹੋਏ ਇਸ ਮੁਕਾਬਲੇ ਦਾ ਗ੍ਰੈਂਡ ਫਿਨਾਲੇ ਸ਼ੁੱਕਰਵਾਰ ਨੂੰ ਹੋਇਆ, ਜਿਸ ‘ਚ ਜਲੰਧਰ ਦੀ ਧੀ ਰੇਚਲ ਨੇ ਖਿਤਾਬ ਜਿੱਤ ਕੇ ਭਾਰਤ ਲਈ ਇਤਿਹਾਸ ਰਚ ਦਿੱਤਾ ਹੈ। ਰੇਚਲ ਗੁਪਤਾ ਨੇ ਫਾਈਨਲ ਵਿੱਚ ਫਿਲੀਪੀਨਜ਼ (Philippines) ਦੀ ਮਾਡਲ ਨੂੰ ਹਰਾਇਆ ਹੈ।
ਰੇਚਲ ਗੁਪਤਾ ਦੀ ਉਮਰ ਸਿਰਫ 20 ਸਾਲ ਹੈ। ਰੇਚਲ ਗੁਪਤਾ ਦਾ ਪਰਿਵਾਰ ਅਰਬਨ ਅਸਟੇਟ, ਜਲੰਧਰ ਵਿੱਚ ਰਹਿੰਦਾ ਹੈ। ਇਸ ਤੋਂ ਪਹਿਲਾਂ ਰੇਚਲ ਦੋ ਸਾਲ ਪਹਿਲਾਂ ਪੈਰਿਸ ‘ਚ ‘ਮਿਸ ਸੁਪਰ ਟੈਲੇਂਟ ਆਫ ਦਾ ਵਰਲਡ’ ਦਾ ਖਿਤਾਬ ਵੀ ਜਿੱਤ ਚੁੱਕੀ ਹੈ।
ਮਿਸ ਸੁਪਰ ਟੇਲੈਂਟ ਆਫ ਦਾ ਵਰਲਡ ਮੁਕਾਬਲੇ ਵਿੱਚ 60 ਦੇਸ਼ਾਂ ਦੇ 60 ਮਾਡਲਾਂ ਨੇ ਭਾਗ ਲਿਆ। ਰੇਚਲ ਨੇ ਇਹ ਤਾਜ ਪੋਲੈਂਡ ਦੀ ਵੇਰੋਨਿਕਾ ਨੋਵਾਕ ਨਾਲ ਸਾਂਝਾ ਕਰਕੇ ਦੇਸ਼ ਦਾ ਮਾਣ ਵਧਾਇਆ ਸੀ। ਦੋਵਾਂ ਨੇ ਮੁਕਾਬਲੇ ਦੇ ਫਾਈਨਲ ਵਿੱਚ ਬਰਾਬਰ ਅੰਕ ਹਾਸਲ ਕੀਤੇ ਸਨ। ਪਹਿਲਾਂ ਇਸ ਮੁਕਾਬਲੇ ਨੂੰ ਮਿਸ ਏਸ਼ੀਆ-ਪੈਸੀਫਿਕ ਇੰਟਰਨੈਸ਼ਨਲ ਵਜੋਂ ਜਾਣਿਆ ਜਾਂਦਾ ਸੀ।