Site icon TheUnmute.com

ਡੀ ਸੀ ਦਫ਼ਤਰ ਦੇ ਕਾਮਿਆਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ ਖੋਲ੍ਹਿਆ ਮੋਰਚਾ

Sri Muktsar Sahib

ਸ੍ਰੀ ਮੁਕਤਸਰ ਸਾਹਿਬ 27 ਸਤੰਬਰ 2022: ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਡਿਪਟੀ ਕਮਿਸ਼ਨਰ ਦਫਤਰ ਦੇ ਕਾਮਿਆਂ ਵੱਲੋਂ ਪੰਜਾਬ ਸਟੇਟ ਮਨਿਸਟਰੀਅਲ ਸਰਵਸਿਜ਼ ਯੂਨੀਅਨ ਦੀ ਅਗਵਾਈ ਦੇ ਵਿਚ ਅੱਜ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ । ਇਸ ਮੌਕੇ ‘ਤੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਲਾਰਿਆਂ ਦੀ ਨੀਤੀ ਅਪਣਾ ਰਹੀ ਹੈ |

ਉਨ੍ਹਾਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਬਹਾਲ ਕਰਨ ਡੀ ਏ ਦੀਆਂ ਬਕਾਇਆ ਕਿਸ਼ਤਾਂ ਦੀਵਾਲੀ ਤੋਂ ਪਹਿਲਾਂ ਦੇਣ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਆਦਿ ਮੰਗਾਂ ਨੂੰ ਲੈ ਕੇ ਉਹ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਤੋਂ ਮੰਗ ਕਰ ਰਹੇ ਹਨ ਪਰ ਸਰਕਾਰ ਲਾਰਿਆਂ ਦੀ ਨੀਤੀ ਅਪਣਾ ਰਹੀ ਹੈ ਤੇ ਮੰਗਾਂ ਮੰਨੀਆਂ ਨਹੀਂ ਜਾ ਰਹੀਆਂ | ਇਸਦੇ ਚੱਲਦੇ ਉਨ੍ਹਾਂ ਨੂੰ ਸੰਘਰਸ਼ ਦਾ ਰਸਤਾ ਅਪਣਾਉਣਾ ਪਿਆ ਹੈ, ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਸਮੇਂ ਚ ਸੰਘਰਸ਼ ਤੇਜ਼ ਕੀਤਾ ਜਾਵੇਗਾ।

Exit mobile version