ਚੰਡੀਗੜ੍ਹ 19 ਦਸੰਬਰ 2022: ਚੰਡੀਗੜ੍ਹ ਦੇ ਖੁੱਡਾ ਲਾਹੌਰਾ ‘ਚ ਲੜਕੇ ਅਤੇ ਲੜਕੀ ਦੀਆਂ ਲਾਸ਼ਾਂ ਦਰੱਖਤ ਨਾਲ ਲਟਕਦੀਆਂ ਮਿਲੀਆਂ ਹਨ, ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਦੁਪਹਿਰ ਕਿਸੇ ਰਾਹਗੀਰ ਨੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ‘ਚ ਰਖਵਾਇਆ ਅਤੇ ਮ੍ਰਿਤਕਾਂ ਦੀ ਪਛਾਣ ਕੀਤੀ ਜਾ ਰਹੀ ਹੈ।
ਦੋਵੇਂ ਮ੍ਰਿਤਕ ਘੱਟ ਉਮਰ ਦੇ ਦੱਸੇ ਜਾ ਰਹੇ ਹਨ | ਪੁਲਿਸ ਵਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਕਿਸੇ ਨੇ ਉਨ੍ਹਾਂ ਦਾ ਕਤਲ ਕਰਕੇ ਦੋਵਾਂ ਨੂੰ ਲਟਕਾ ਦਿੱਤਾ ਹੈ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਤੋਂ ਬਾਅਦ ਹੀ ਲੱਗੇਗਾ। ਸਾਰੰਗਪੁਰ ਥਾਣੇ ਦੀ ਟੀਮ ਮੌਕੇ ‘ਤੇ ਮੌਜੂਦ ਲੋਕਾਂ ਤੋਂ ਪੁੱਛਗਿੱਛ ਕਰਨ ‘ਚ ਲੱਗੀ ਹੋਈ ਹੈ। ਇਹ ਲਾਸ਼ਾਂ ਬੋਟੈਨੀਕਲ ਗਾਰਡਨ ਦੇ ਸਾਹਮਣੇ ਜੰਗਲੀ ਖੇਤਰ ਵਿੱਚ ਇੱਕ ਦਰੱਖਤ ਨਾਲ ਲਟਕਦੀਆਂ ਮਿਲੀਆਂ ਹਨ ।