ਚੰਡੀਗੜ੍ਹ, 25 ਜੂਨ 2024: ਚੰਡੀਗੜ੍ਹ ਦੀ ਸੁਖਨਾ ਝੀਲ (Sukhna Lake) ‘ਚੋਂ ਇੱਕ ਲੜਕੀ ਦੀ ਸ਼ੱਕੀ ਹਾਲਤ ‘ਚ ਲਾਸ਼ ਮਿਲੀ ਹੈ | ਮ੍ਰਿਤਕ ਲੜਕੀ ਦੀ ਉਮਰ 24 ਸਾਲ ਦੱਸੀ ਜਾ ਰਹੀ ਹੈ ਅਤੇ ਫਾਜ਼ਿਲਕਾ ਦੀ ਰਹਿਣ ਵਾਲੀ ਸੀ | ਲੜਕੀ ਵੱਲੋਂ ਖੁਦਕੁਸ਼ੀ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ | ਪੁਲਿਸ ਨੇ ਮ੍ਰਿਤਕ ਦੇਹ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਹੈ |
ਮਿਲੀ ਜਾਣਕਾਰੀ ਸਵੇਰ ਕਰੀਬ 6.30 ਵਜੇ ਗਸ਼ਤ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੁਖਨਾ ਝੀਲ ‘ਚ ਇੱਕ ਲੜਕੀ ਦੀ ਮ੍ਰਿਤਕ ਦੇਹ ਪਈ ਹੈ | ਪੁਲਿਸ ਮੁਲਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਮ੍ਰਿਤਕ ਦੇਹ ਨੂੰ ਬਾਹਰ ਕੱਢਿਆ | ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕੀ ਨੇ ਐਲ.ਐਲ.ਬੀ ਕੀਤੀ ਹੋਈ ਸੀ |