ਚੰਡੀਗੜ੍ਹ, 21 ਅਪ੍ਰੈਲ 2023: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਅੱਤਵਾਦੀ ਹਮਲੇ ‘ਚ ਸ਼ਹੀਦ ਹੋਏ ਲਾਂਸ ਨਾਇਕ ਕੁਲਵੰਤ ਸਿੰਘ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਜੱਦੀ ਪਿੰਡ ਚੜਿੱਕ ਪਹੁੰਚੀ। ਅੱਜ ਸ਼ਹੀਦ ਦੇ ਜੱਦੀ ਪਿੰਡ ਚੜਿੱਕ ਮੋਗਾ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਜਾਵੇਗਾ | ਸ਼ਹੀਦ ਕੁਲਵੰਤ ਸਿੰਘ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੇਕ ਕੇ ਦਾ ਨਾਅਰਿਆਂ ਤੇ ਸ਼ਹੀਦ ਕੁਲਵੰਤ ਸਿੰਘ ਅਮਰ ਰਹੇ ਦੇ ਨਾਅਰਿਆਂ ਨਾਲ ਪਿੰਡ ਚੜਿੱਕ ਗੂੰਜ ਉੱਠਿਆ ਅਤੇ ਵੱਡੀ ਗਿਣਤੀ ਵਿੱਚ ਲੋਕ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ।
ਸ਼ਹੀਦ ਜਵਾਨ ਦੀ ਮ੍ਰਿਤਕ ਦੇਹ ਨੂੰ ਸਰਕਾਰੀ ਸਨਮਾਨਾਂ ਨਾਲ ਪਿੰਡ ਲਿਆਂਦਾ ਗਿਆ ਅਤੇ ਸ਼ਹੀਦ ਦੇ ਮਾਤਾ-ਪਿਤਾ ਅਤੇ ਪਤਨੀ ਸਦਮੇ ਵਿੱਚ ਹਨ। ਵੀਰਵਾਰ ਨੂੰ ਜੰਮੂ-ਕਸ਼ਮੀਰ ਦੇ ਪੁੰਛ ‘ਚ ਫੌਜ ਦੇ ਟਰੱਕ ‘ਤੇ ਹੋਏ ਅੱਤਵਾਦੀ ਹਮਲੇ ‘ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਸਨ, ਜਿਨ੍ਹਾਂ ‘ਚ ਕੁਲਵੰਤ ਸਿੰਘ ਵੀ ਸ਼ਾਮਲ ਸੀ।
ਜਿਵੇਂ ਹੀ ਕੁਲਵੰਤ ਸਿੰਘ ਦੀ ਸ਼ਹੀਦੀ ਦੀ ਖ਼ਬਰ ਉਨ੍ਹਾਂ ਦੇ ਘਰ ਪੁੱਜੀ ਤਾਂ ਸੋਗ ਦੀ ਲਹਿਰ ਦੌੜ ਗਈ। ਸ਼ਹੀਦ ਦੀ ਡੇਢ ਸਾਲ ਦੀ ਬੇਟੀ ਅਤੇ ਤਿੰਨ ਮਹੀਨੇ ਦਾ ਬੇਟਾ ਹੈ। ਸ਼ਹੀਦ ਦੇ ਪਿਤਾ ਬਲਦੇਵ ਸਿੰਘ ਕਾਰਗਿਲ ਜੰਗ ਦੌਰਾਨ ਸ਼ਹੀਦ ਹੋਏ ਸਨ। ਕੁਲਵੰਤ ਇੱਕ ਮਹੀਨਾ ਪਹਿਲਾਂ ਛੁੱਟੀ ਕੱਟ ਕੇ ਵਾਪਸ ਚਲਾ ਗਿਆ ਸੀ।