Kapurthala

9 ਮਹੀਨੇ ਪਹਿਲਾਂ ਅਮਰੀਕਾ ਗਏ ਜ਼ਿਲ੍ਹਾ ਕਪੂਰਥਲਾ ਦੇ ਨੌਜਵਾਨ ਦੀ ਮੌਤ, ਵਿਧਵਾ ਮਾਂ ਦਾ ਸੀ ਇਕਲੌਤਾ ਸਹਾਰਾ

ਕਪੂਰਥਲਾ, 27 ਅਕਤੂਬਰ 2023: ਵਿਦੇਸ਼ਾਂ ਵਿੱਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ | ਤਾਜ਼ਾ ਮਾਮਲਾ ਅਮਰੀਕਾ ਦੇ ਸ਼ਹਿਰ ਸੈਕਰਾਮੈਂਟੋ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ | ਮ੍ਰਿਤਕ ਦੇ ਪਰਿਵਾਰ ਮੁਤਾਬਕ ਸਿਹਤ ਖ਼ਰਾਬ ਹੋ ਗਈ ਸੀ | ਮ੍ਰਿਤਕ ਮਨਪ੍ਰੀਤ ਸਿੰਘ ਪੁੱਤਰ ਜੋਗਾ ਸਿੰਘ, ਜ਼ਿਲ੍ਹਾ ਕਪੂਰਥਲਾ (Kapurthala) ਦੇ ਅਧੀਨ ਪੈਂਦੇ ਪਿੰਡ ਸੁਰਖਪੁਰ ਦਾ ਰਹਿਣ ਵਾਲਾ ਸੀ ਤੇ ਚੰਗੇ ਭਵਿੱਖ ਲਈ 9 ਮਹੀਨੇ ਪਹਿਲਾਂ ਅਮਰੀਕਾ ਗਿਆ ਸੀ ਪਰ ਪਰਮਾਤਮਾ ਨੂੰ ਕੁੱਝ ਹੋਰ ਮਨਜ਼ੂਰ ਸੀ |

ਜਿਕਰਯੋਗ ਹੈ ਕਿ ਮ੍ਰਿਤਕ ਮਨਪ੍ਰੀਤ ਸਿੰਘ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ਤੇ ਉਹ ਵਿਧਵਾ ਮਾਂ ਦਾ ਇਕਲੌਤਾ ਸਹਾਰਾ ਸੀ | ਫਿਲਹਾਲ ਪਰਿਵਾਰ ਡੂੰਘੇ ਸਦਮੇਂ ਵਿਚ ਹੈ ਉਹ ਬਹੁਤੀ ਗੱਲਬਾਤ ਕਰਨ ਦੀ ਸਥਿਤੀ ਵਿੱਚ ਨਹੀਂ ਹੈ |

Scroll to Top