July 7, 2024 9:53 am
Auckland

ਆਕਲੈਂਡ ‘ਚ ਲੁਧਿਆਣਾ ਦੇ ਇੱਕ ਨੌਜਵਾਨ ਦੀ ਸ਼ੱਕੀ ਹਾਲਤ ‘ਚ ਮੌਤ, ਪੁਲਿਸ ਜਾਂਚ ‘ਚ ਜੁਟੀ

ਚੰਡੀਗੜ੍ਹ, 31ਜਨਵਰੀ 2024: ਨਿਊਜ਼ੀਲੈਂਡ ਦੇ ਆਕਲੈਂਡ (Auckland) ਵਿੱਚ ਲੁਧਿਆਣਾ ਦੇ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ । ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਦਾ ਕਤਲ ਕੀਤਾ ਗਿਆ ਹੈ | ਮ੍ਰਿਤਕ ਦੀ ਪਛਾਣ 27 ਸਾਲਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਪਮਾਲ ਵਜੋਂ ਹੋਈ ਹੈ। ਮ੍ਰਿਤਕ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਨੌਜਵਾਨ ਦਾ 8 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਘਰਵਾਲੀ ਉਨ੍ਹਾਂ ਕੋਲ ਜਾਣ ਦੀ ਤਿਆਰੀ ਕਰ ਰਹੀ ਸੀ। ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਉਥੇ ਹੀ ਪੁਲਿਸ (Auckland) ਅਧਿਕਾਰੀ ਉਸਦੇ ਦੋਸਤਾਂ, ਆਂਢ-ਗੁਆਂਢ ਤੇ ਹੋਰਾਂ ਨਾਲ ਗੱਲਬਾਤ ਕਰ ਰਹੇ ਹਨ। ਗੁਰਜੀਤ ਨੂੰ ਸਭ ਤੋਂ ਪਹਿਲਾਂ ਮ੍ਰਿਤਕ ਹਾਲਤ ਵਿੱਚ ਦੇਖਣ ਵਾਲੇ ਉਸਦੇ ਦੋਸਤ ਨੇ ਇਹ ਵੀ ਦੱਸਿਆ ਹੈ ਕਿ ਉਸਦਾ ਸ਼ਰੀਰ ਜਖਮਾਂ ਨਾਲ ਭਰਿਆ ਪਿਆ ਸੀ ਤੇ ਉਸਦੇ ਸਿਰ ‘ਤੇ ਦਸਤਾਰ ਵੀ ਮੌਜੂਦ ਨਹੀਂ ਸੀ। ਗੁਰਜੀਤ ਸਿੰਘ ਕੋਰਸ ਕੰਪਨੀ ਲਈ ਇਲੈਕਟ੍ਰਿਸ਼ਨ ਵਜੋਂ ਕੰਮ ਕਰਦਾ ਸੀ ਅਤੇ 2 ਸਾਲਾਂ ਤੋਂ ਡੁਨੇਡਿਨ ਵਿਖੇ ਰਹਿ ਰਿਹਾ ਸੀ।

ਪਿੰਡ ਪਾਮਲ ਦੇ ਸਰਪੰਚ ਜਗਦੀਸ਼ ਸਿੰਘ ਜੱਗੀ ਨੇ ਦੱਸਿਆ ਕਿ ਮ੍ਰਿਤਕ ਦਾ ਪਰਿਵਾਰ ਪਿਛਕੋੜ ਜ਼ਿਲ੍ਹਾ ਅੰਮ੍ਰਿਤਸਰ ਦਾ ਹੈ ਅਤੇ ਮ੍ਰਿਤਕ ਦਾ ਪਿਤਾ ਨਿਸ਼ਾਨ ਸਿੰਘ ਪਿਛਲੇ ਕਾਫੀ ਸਮੇਂ ਤੋਂ ਆਪਣੇ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਗ੍ਰੰਥੀ ਸਿੰਘ ਦੀ ਸੇਵਾ ਕਰਦਾ ਆ ਰਿਹਾ ਹੈ। ਉਸ ਨੇ ਦੱਸਿਆ ਕਿ ਨਿਸ਼ਾਨ ਸਿੰਘ ਦਾ ਪੁੱਤ ਗੁਰਪ੍ਰੀਤ ਸਿੰਘ ਪੜ੍ਹਾਈ ਲਈ ਵਿਦੇਸ਼ ਗਿਆ ਹੋਇਆ ਸੀ।

ਉਨ੍ਹਾਂ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦਾ ਪਿਤਾ ਨਿਸ਼ਾਨ ਸਿੰਘ ਵਕੀਲਾਂ ਦੀ ਸਲਾਹ ਲੈ ਕੇ ਨਿਊਜ਼ੀਲੈਂਡ ਜਾਣ ਦੀ ਤਿਆਰੀ ਕਰ ਰਿਹਾ ਹੈ ਤਾਂ ਜੋ ਉਹ ਆਪਣੇ ਪੁੱਤਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾ ਸਕੇ ਅਤੇ ਆਪਣੇ ਪੁੱਤਰ ਦੀ ਲਾਸ਼ ਭਾਰਤ ਲਿਆ ਸਕੇ।