July 2, 2024 5:19 pm
London

ਲੰਡਨ ‘ਚ ਲਾਪਤਾ ਹੋਏ ਜਲੰਧਰ ਦੇ ਇਕ ਨੌਜਵਾਨ ਦੀ ਮੌਤ, ਪਿਛਲੇ ਸਾਲ ਪੜ੍ਹਾਈ ਲਈ ਗਿਆ ਸੀ ਲੰਡਨ

ਚੰਡੀਗੜ੍ਹ, 19 ਦਸੰਬਰ 2023: ਇੰਗਲੈਂਡ ਦੇ ਲੰਡਨ (London) ‘ਚ ਲਾਪਤਾ ਹੋਏ ਜਲੰਧਰ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਜਲੰਧਰ ਦੇ ਮਾਡਲ ਟਾਊਨ ਦਾ ਰਹਿਣ ਵਾਲਾ ਗੁਰਸ਼ਮਨ ਸਿੰਘ ਭਾਟੀਆ (23) 15 ਦਸੰਬਰ ਤੋਂ ਲਾਪਤਾ ਸੀ। ਜਿਸ ਤੋਂ ਬਾਅਦ ਪੂਰਾ ਪਰਿਵਾਰ ਸਦਮੇ ‘ਚ ਹੈ। ਗੁਰਸ਼ਮਨ ਈਸਟ ਲੰਡਨ ਵਿੱਚ ਪੜ੍ਹਨ ਗਿਆ ਸੀ। ਉਸ ਨੂੰ ਆਖਰੀ ਵਾਰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਖੇ ਦੇਖਿਆ ਗਿਆ ਸੀ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ 15 ਦਸੰਬਰ ਤੋਂ ਲਾਪਤਾ ਜੀਐਸ ਭਾਟੀਆ ਬਾਰੇ ਜਾਣਕਾਰੀ ਸੋਸ਼ਲ ਮੀਡੀਆ ’ਤੇ ਸਾਂਝੀ ਕਰਦਿਆਂ ਵਿਦੇਸ਼ ਮੰਤਰਾਲੇ ਤੋਂ ਮੱਦਦ ਮੰਗੀ ਸੀ। ਦੱਸਿਆ ਜਾ ਰਿਹਾ ਹੈ ਕਿ ਸਮੁੰਦਰ ਵਿੱਚ ਡੁੱਬਣ ਨਾਲ ਉਸਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ ਜੀਐਸ ਭਾਟੀਆ ਪਿਛਲੇ ਸਾਲ ਦਸੰਬਰ ਵਿੱਚ ਹੀ ਲੰਡਨ ਗਿਆ ਅਤੇ ਲੌਫਬੋਰੋ ਯੂਨੀਵਰਸਿਟੀ ਵਿੱਚ ਪੜ੍ਹਾਈ ਕੀਤੀ। ਉਹ ਲੌਫਬੋਰੋ ਯੂਨੀਵਰਸਿਟੀ (London) ਤੋਂ ਪੋਸਟ ਗ੍ਰੈਜੂਏਸ਼ਨ ਕਰ ਰਿਹਾ ਸੀ। ਉਸ ਦੇ ਲਾਪਤਾ ਹੋਣ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਰਿਵਾਰ ਵਿੱਚ ਸੋਗ ਦੀ ਲਹਿਰ ਸੀ। ਭਾਟੀਆ ਦੇ ਵਿਦੇਸ਼ ਵਿਚਲੇ ਦੋਸਤ ਵੀ ਉਸ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸਨ।

गुरशमन सिंह को ब्रिटिश सरकार की तरफ से दिया गया वीजा।

ਇਸ ਦੌਰਾਨ ਸੋਮਵਾਰ ਨੂੰ ਉਨ੍ਹਾਂ ਨੂੰ ਗੁਰਸ਼ਮਨ ਸਿੰਘ ਦੀ ਮੌਤ ਦੀ ਖ਼ਬਰ ਮਿਲੀ। ਜਿਸ ਤੋਂ ਬਾਅਦ ਪਰਿਵਾਰ ਲੰਡਨ ਰਵਾਨਾ ਹੋ ਗਿਆ । ਇਸ ਸਬੰਧੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਭਾਟੀਆ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਪਾ ਕੇ ਵਿਦੇਸ਼ ਮੰਤਰਾਲੇ ਤੋਂ ਦਖ਼ਲ ਦੀ ਮੰਗ ਕੀਤੀ ਸੀ। ਮਨਜਿੰਦਰ ਸਿੰਘ ਸਿਰਸਾ ਨੇ ਭਾਰਤ ਵਿੱਚ ਬਰਤਾਨਵੀ ਹਾਈ ਕਮਿਸ਼ਨ ਨੂੰ ਗੁਰਸ਼ਮਨ ਸਿੰਘ ਦੇ ਸਹੀ ਟਿਕਾਣੇ ਦਾ ਪਤਾ ਲਗਾ ਕੇ ਪਰਿਵਾਰ ਨੂੰ ਸੂਚਿਤ ਕਰਨ ਦੀ ਵੀ ਬੇਨਤੀ ਕੀਤੀ ਸੀ। ਜਿਸ ਤੋਂ ਬਾਅਦ ਮੰਤਰਾਲੇ ਨੇ ਇਸ ‘ਤੇ ਕੰਮ ਸ਼ੁਰੂ ਕਰ ਦਿੱਤਾ।