July 8, 2024 10:52 pm
Prof. Baldev Singh Balluana

ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੇ ਅਕਾਲ ਚਲਾਣਾ ਕਰਨ ਨਾਲ ਸਮੁੱਚੇ ਸਮਾਜ ਨੂੰ ਪਿਆ ਵੱਡਾ ਘਾਟਾ: ਸੁਰਜੀਤ ਸਿੰਘ ਰੱਖੜਾ

ਚੰਡੀਗੜ੍ਹ,17 ਅਪ੍ਰੈਲ 2023: ਸਿੱਖ ਬੁੱਧੀਜੀਵੀ ਕੌਂਸਲ ਪੰਜਾਬ ਦੇ ਪ੍ਰਧਾਨ, ਉੱਘੇ ਸਾਹਿਤਕਾਰ ਅਤੇ ਭਾਈ ਗੁਰਦਾਸ ਨਰਸਿੰਗ ਕਾਲਜ ਦੇ ਡਾਇਰੈਕਟਰ ਪ੍ਰੋ. ਬਲਦੇਵ ਸਿੰਘ ਬੱਲੂਆਣਾ ਕੁਝ ਦਿਨ ਪਹਿਲਾਂ ਅਚਾਨਕ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖਦੇ ਹੋਏ ਗੁਰੂ ਚਰਨਾਂ ਵਿੱਚ ਬਿਰਾਜਮਾਨ ਹੋ ਗਏ | ਉਨ੍ਹਾਂ ਦਾ ਤ੍ਰਿਪੜੀ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ | ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੀ ਮ੍ਰਿਤਕ ਦੇਹ ਨੂੰ ਅਗਨ ਉਨਾਂ ਦੇ ਜਵਾਈ ਦਮਨਪ੍ਰੀਤ ਸਿੰਘ ਅਤੇ ਉਨ੍ਹਾਂ ਦੀ ਦੋਵੇਂ ਬੇਟੀਆਂ ਵੱਲੋਂ ਵਿਖਾਈ ਗਈ।

ਇਸ ਮੌਕੇ ਵੱਡੀ ਗਿਣਤੀ ਵਿੱਚ ਸਮਾਜਿਕ ਅਤੇ ਰਾਜਨੀਤਿਕ ਬਖ਼ਸੀਅਤਾਂ ਨੇ ਪਹੁੰਚ ਕੇ ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੇ ਪਰਿਵਾਰ ਨਾਲ ਦੁੱਖ ਸਾਂਝਾਂ ਕੀਤਾ। ਪ੍ਰੋ. ਬਲਦੇਵ ਸਿੰਘ ਬੱਲੂਆਣਾ ਵੱਲੋਂ ਜਿੱਥੇ ਸਿੱਖ ਬੁੱਧੀਜੀਵੀ ਕੌਸ਼ਲ ਦੇ ਪ੍ਰਧਾਨ ਵਜੋਂ ਵਿਚਰਦਿਆਂ ਅਹਿਮ ਕਾਰਜ ਕੀਤੇ, ਉੱਥੇ ਹੀ ਉਨ੍ਹਾਂ ਵਲੋਂ ਪੇਂਡੂ ਖੇਤਰ ‘ਚ ਭਾਈ ਗੁਰਦਾਸ ਨਰਸਿੰਗ ਕਾਲਜ ਦੀ ਸਥਾਪਨਾ ਕਰਕੇ ਲੜਕੀਆਂ ਨੂੰ ਸਿੱਖਿਆ ਦੇਣ ਲਈ ਵੱਡਾ ਉਪਰਾਲਾ ਕੀਤਾ ਸੀ। ਪ੍ਰੋ. ਬੱਲੂਆਣਾ ਆਪਣੇ ਪਿੱਛੇ ਆਪਣੀ ਪਤਨੀ ਅਤੇ ਜਵਾਈ ਦਮਨਪ੍ਰੀਤ ਸਿੰਘ, ਬੇਟੀ ਪੂਨਮਪ੍ਰੀਤ ਕੌਰ ਅਤੇ ਛੋਟੀ ਬੇਟੀ ਸੁਪ੍ਰੀਤਕਮਲ ਕੌਰ ਨੂੰ ਛੱਡ ਗਏ ਹਨ।

ਇਸ ਮੌਕੇ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਦੁੱਖ ਸਾਂਝਾ ਕੀਤਾ | ਇਸਦੇ ਨਾਲ ਹੀ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਆਖਿਆ ਕਿ ਪ੍ਰੋ. ਬਲਦੇਵ ਸਿੰਘ ਬੱਲੂਆਣਾ ਦੇ ਇਸ ਸੰਸਾਰ ਤੋਂ ਜਾਣ ਨਾਲ ਪਰਿਵਾਰ ਦੇ ਨਾਲ-ਨਾਲ ਸਮੁੱਚੇ ਸਮਾਜ ਨੂੰ ਵੀ ਵੱਡਾ ਘਾਟਾ ਪਿਆ ਹੈ। ਉਨ੍ਹਾਂ ਨੇ ਕਿਹਾ ਕਿ ਕਿ ਭਾਵੇਂ ਸ. ਬਲਦੇਵ ਸਿੰਘ ਬੱਲੂਆਣਾ 80 ਵਰ੍ਹਿਆਂ ਦੇ ਸਨ ਪਰ ਉਹ ਅੱਜ ਵੀ ਧਾਰਮਿਕ, ਰਾਜੀਨਿਤਕ ਅਤੇ ਸਮਾਜਿਕ ਖੇਤਰ ‘ਚ ਪੂਰੀ ਸਰਗਰਮੀ ਨਾਲ ਵਿਚਰ ਰਹੇ ਸਨ।

ਇਸ ਮੌਕੇ ਸ਼੍ਰੋਮਣੀ ਅਕਾਲੀ ਦੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਪਰਿਵਾਰ ਨਾਲ ਦੁਖ ਸਾਂਝਾ ਕੀਤਾ। ਇਸ ਮੌਕੇ ਸਿੱਖ ਬੁਧੀਜੀਵੀ ਕੌਂਸਲ ਦੇ ਮੈਬਰਾਂ ਤੋਂ ਇਲਾਵਾ ਹੋਰ ਕਈ ਸ਼ਖਸੀਅਤਾਂ ਵੀ ਹਾਜ਼ਰ ਸਨ। ਜਿਕਰਯੋਗ ਹੈ ਕਿ ਪ੍ਰੋ . ਬਲਦੇਵ ਸਿੰਘ ਬੱਲੂਆਣਾ ਨੇ ਵਿੱਦਿਆ ਦੇ ਖੇਤਰ ‘ਚ ਯੋਗਦਾਨ ਨਿਭਾ ਰਹਿ ਸਨ ਅਤੇ ਉਨ੍ਹਾਂ ਨੇ ਧਰਮ ਬਾਰੇ ਕਿਤਾਬਾਂ ਵੀ ਲਿਖੀਆਂ ਗਈਆਂ ਹਨ।