July 4, 2024 11:48 pm
Dhillwan

ਟਰੱਕ ਦੇ ਪਿਛਲੇ ਪਾਸੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ 8 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

ਸਮਰਾਲਾ 04 ਦਸੰਬਰ 2023: ਬੀਤੀ ਰਾਤ ਕਰੀਬ 7 ਵਜੇ ਸਮਰਾਲਾ ਦੇ ਨਜ਼ਦੀਕੀ ਪਿੰਡ ਢਿੱਲਵਾਂ (Dhillwan) ਕੋਲ ਰੋਡ ‘ਤੇ ਖੜ੍ਹੇ ਇੱਕ ਟਰੱਕ ਦੇ ਪਿਛਲੇ ਪਾਸੇ ਮੋਟਰਸਾਈਕਲ ਦੀ ਟੱਕਰ ਹੋਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਜਸਬੀਰ ਸਿੰਘ ਉਮਰ 34 ਸਾਲ ਜੋ ਕਿ ਸਮਰਾਲਾ ਦੇ ਨਜ਼ਦੀਕੀ ਪਿੰਡ ਬੌਂਦਲ ਦਾ ਰਹਿਣ ਵਾਲਾ ਸੀ | ਮ੍ਰਿਤਕ ਨੌਜਵਾਨ 8 ਭੈਣਾਂ ਦਾ ਇਕਲੌਤਾ ਭਰਾ ਸੀ।

ਖੰਨਾ ਦੇ ਸਮਰਾਲਾ ਰੋਡ ਤੋਂ ਬਿਲਡਿੰਗ ਦਾ ਲੈਂਟਰ ਪਾ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਸ਼ਾਮ 7 ਵਜੇ ਦੇ ਨੇੜੇ ਪਿੰਡ ਢਿੱਲਵਾਂ ਨੇੜੇ ਸੜਕ ਦੇ ਵਿਚਾਲੇ ਇੱਕ ਟਰੱਕ ਖੜਾ ਸੀ, ਜਿਸ ਦੇ ਪਿਛਲੇ ਪਾਸੇ ਟਕਰਾਉਣ ਕਾਰਨ ਜਸਬੀਰ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਦੇਹ ਨੂੰ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ। ਪੁਲਿਸ ਨੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕ ਦੇ ਰਿਸ਼ਤੇਦਾਰ ਹਰਜਿੰਦਰ ਸਿੰਘ ਨਿੱਕਾ ਨੇ ਦੱਸਿਆ ਕਿ ਮ੍ਰਿਤਕ ਜਸਬੀਰ ਸਿੰਘ ਪਿੰਡ ਬੌਂਦਲ ਦਾ ਰਹਿਣ ਵਾਲਾ ਸੀ, ਜਿਸਦੀ ਉਮਰ 34 ਸਾਲ ਸੀ। ਮ੍ਰਿਤਕ ਕਿਸੇ ਬਿਲਡਿੰਗ ਦਾ ਲੈਂਟਰ ਪਾ ਕੇ ਆਪਣੇ ਘਰ ਨੂੰ ਜਾ ਰਿਹਾ ਸੀ ਤਾਂ ਸ਼ਾਮ 7 ਵਜੇ ਦੇ ਨੇੜੇ ਪਿੰਡ ਢਿੱਲਵਾਂ (Dhillwan) ਸੜਕ ਦੇ ਵਿਚਾਲੇ ਇੱਕ ਟਰੱਕ ਖੜਾ ਸੀ,ਜਿੱਥੇ ਇਹ ਹਾਦਸਾ ਵਾਪਰਿਆ ਹੈ | ਹਰਜਿੰਦਰ ਸਿੰਘ ਦਾ ਕਹਿਣਾ ਸੀ ਕਿ ਮ੍ਰਿਤਕ ਅੱਠ ਭੈਣਾਂ ਦਾ ਇਕਲੌਤਾ ਭਰਾ ਸੀ, ਮ੍ਰਿਤਕ ਦੀ ਇੱਕ ਸਾਲ ਦੀ ਛੋਟੀ ਬੱਚੀ ਵੀ ਹੈ। ਮ੍ਰਿਤਕ ਦੇ ਪਰਿਵਾਰ ਨੇ ਫ਼ਰਾਰ ਟਰੱਕ ਡਰਾਈਵਰ ਨੂੰ ਇਸਦਾ ਦੋਸ਼ੀ ਦੱਸਿਆ ਅਤੇ ਕਾਰਵਾਈ ਦੀ ਮੰਗ ਕੀਤੀ ਹੈ |

ਸਰਕਾਰੀ ਹਸਪਤਾਲ ਦੇ ਡਾਕਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਬੀਤੀ ਰਾਤ ਇੱਕ ਅਣਪਛਾਤੀ ਲਾਸ਼ ਸਿਵਲ ਹਸਪਤਾਲ ਵਿੱਚ ਆਈ ਸੀ, ਜਿਸ ਦੀ ਪਿੰਡ ਢਿੱਲਵਾਂ ਦੇ ਕੋਲ ਸੜਕ ਦੁਰਘਟਨਾ ਵਿੱਚ ਮੌਤ ਹੋ ਗਈ ਸੀ ।ਜਿਸ ਤੋਂ ਬਾਅਦ ਪਤਾ ਚੱਲਣ ‘ਤੇ ਲਾਸ਼ ਦੀ ਪਛਾਣ ਜਸਬੀਰ ਸਿੰਘ ਪਿੰਡ ਬੌਂਦਲ ਹੋਈ ਲਾਸ਼ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਮ੍ਰਿਤਕ ਦੇ ਘਰ ਵਾਲਿਆਂ ਦੇ ਹਵਾਲੇ ਕਰ ਦਿੱਤਾ ਜਾਵੇਗਾ।