July 2, 2024 9:28 pm
Punjab Agriculture University

ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਵਿਖੇ ਹੋਵੇਗੀ ਵੱਖ-ਵੱਖ ਸਿਆਸੀ ਆਗੂਆਂ ਦੀ ਬਹਿਸ

ਚੰਡੀਗ੍ਹੜ, 12 ਅਕਤੂਬਰ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਐੱਸ.ਵਾਈ.ਐੱਲ. ਸਮੇਤ ਪੰਜਾਬ ਦੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਪੰਜਾਬ ਵਿਚਲੀਆਂ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਮੁਖੀਆਂ ਨੂੰ ਬਹਿਸ ਲਈ ਸੱਦਾ ਦਿੱਤਾ ਗਿਆ ਸੀ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਬਹਿਸ ਹੁਣ 1 ਨਵੰਬਰ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ (Punjab Agriculture University) , ਲੁਧਿਆਣਾ ਵਿਖੇ ਹੋਵੇਗੀ। ਪੰਜਾਬ ਸਰਕਾਰ ਨੇ ਲੁਧਿਆਣਾ ਵਿੱਚ ਪੀਏਯੂ ਆਡੀਟੋਰੀਅਮ ਬੁੱਕ ਕੀਤਾ ਹੈ।

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚੰਡੀਗੜ੍ਹ ਦੇ ਟੈਗੋਰ ਥੀਏਟਰ ‘ਚ ਬਹਿਸ ਕੀਤੇ ਜਾਣ ਦੀ ਚਰਚਾ ਸੀ। ਪਰ ਉੱਥੋਂ ਦੇ ਨਿਰਦੇਸ਼ਕ ਨੇ ਇਸ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਥੀਏਟਰ ਵਿੱਚ ਸੱਭਿਆਚਾਰਕ ਅਤੇ ਸੰਗੀਤਕ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇੱਥੇ ਕੋਈ ਸਿਆਸੀ ਬਹਿਸ ਜਾਂ ਧਾਰਮਿਕ ਪ੍ਰੋਗਰਾਮ ਨਹੀਂ ਹੋਣਗੇ। ਇਸੇ ਕਾਰਨ ਹੁਣ ਪੰਜਾਬ ਸਰਕਾਰ ਵੱਲੋਂ ਪੀਏਯੂ (Punjab Agriculture University), ਲੁਧਿਆਣਾ ਵਿੱਚ ਇੱਕ ਬਹਿਸ ਲਈ ਸਥਾਨ ਚੁਣਿਆ ਹੈ ।

ਬੀਤੇ ਦਿਨ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਮੁੱਖ ਮੰਤਰੀ ਵੱਲੋਂ 1 ਨਵੰਬਰ ਨੂੰ ਟੈਗੋਰ ਥੀਏਟਰ ਵਿੱਚ ਵਿਰੋਧੀ ਪਾਰਟੀਆਂ ਲਈ ਕਰਵਾਈ ਜਾ ਰਹੀ ਖੁੱਲ੍ਹੀ ਬਹਿਸ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।