Samyukt Kisan Morcha

ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ‘ਚ ਫੈਸਲਾ, 14 ਮਾਰਚ ਨੂੰ ਦਿੱਲੀ ਵਿਖੇ ਹੋਵੇਗੀ ਮਹਾਂਪੰਚਾਇਤ

ਚੰਡੀਗੜ੍ਹ, 2 ਮਾਰਚ 2024: ਕਿਸਾਨਾਂ ਵੱਲੋਂ ਐੱਮ.ਐੱਸ.ਪੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੰਦਲੋਨ ਕਰ ਰਹੇ ਹਨ | ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦੀ ਬੈਠਕ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਬੈਠਕ ਵਿੱਚ ਕੁੱਲ 25 ਜਥੇਬੰਦੀਆਂ ਨੇ ਭਾਗ ਲਿਆ।

ਇਸ ਦੌਰਾਨ 14 ਮਾਰਚ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਮਹਾਂਪੰਚਾਇਤ ਕਰਵਾਉਣ ਦਾ ਫੈਸਲਾ ਕੀਤਾ ਗਿਆ। ਇਹ ਵੀ ਫੈਸਲਾ ਕੀਤਾ ਗਿਆ ਕਿ ਕਿਸਾਨ ਟਰੈਕਟਰ ਰਾਹੀਂ ਨਹੀਂ ਬਲਕਿ ਬੱਸ-ਰੇਲ ਅਤੇ ਆਪਣੇ ਸਾਧਨਾਂ ਰਾਹੀਂ ਦਿੱਲੀ ਜਾਣਗੇ। ਜਿਕਰਯੋਗ ਹੈ ਕਿ ਦਿੱਲੀ ਵੱਲ ਮਾਰਚ ਕਰਨ ਲਈ ਨਿਕਲੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਪਿਛਲੇ 17 ਦਿਨਾਂ ਤੋਂ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਰੋਕਿਆ ਹੋਇਆ ਹੈ।

Scroll to Top