Ashwani Sharma

ਪ੍ਰਧਾਨ ਮੰਤਰੀ ਮੋਦੀ ਸਰਕਾਰ ਵੱਲੋਂ ਨੋਟਬੰਦੀ ਦਾ ਫੈਸਲਾ ਦੇਸ਼ ਹਿੱਤ ‘ਚ: ਅਸ਼ਵਨੀ ਸ਼ਰਮਾ

ਚੰਡੀਗੜ੍ਹ 02 ਜਨਵਰੀ 2022: ਨੋਟਬੰਦੀ ਦੇ ਮੁੱਦੇ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ (Ashwani Sharma) ਨੇ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੱਚਾਈ ਅਤੇ ਇਮਾਨਦਾਰੀ ਦੀ ਜਿੱਤ ਹੈ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਨੋਟਬੰਦੀ ਦਾ ਫੈਸਲਾ ਦੇਸ਼ ਦੇ ਹਿੱਤ ਵਿੱਚ ਲਿਆ ਗਿਆ ਫੈਸਲਾ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਹੈ ਕਿ ਨੋਟਬੰਦੀ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਸੀ ਅਤੇ ਇਸ ਵਿੱਚ ਕੋਈ ਕੁਤਾਹੀ ਨਹੀਂ ਸੀ।

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਸੱਤਾ ਵਿੱਚ ਆਈ ਹੈ, ਦੇਸ਼ ਦੇ ਹਿੱਤ ਵਿੱਚ ਕਈ ਫੈਸਲੇ ਲਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੱਬੇਪੱਖੀ ਵਿਰੋਧੀ ਪਾਰਟੀਆਂ ਵੱਲੋਂ ਦੇਸ਼ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਵਿਰੁੱਧ ਰਚੀ ਗਈ ਸਾਜ਼ਸ਼ ਨੂੰ ਦੇਸ਼ ਦੀ ਸੁਪਰੀਮ ਕੋਰਟ ਨੇ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਾਜਪਾ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੀ ਹੈ ਅਤੇ ਮਾਣਯੋਗ ਅਦਾਲਤ ਦਾ ਤਹਿ ਦਿਲੋਂ ਧੰਨਵਾਦ ਕਰਦੀ ਹੈ।

Scroll to Top