farmers' organizations

ਕਿਸਾਨਾਂ ਦਾ ਦਿੱਲੀ ਕੂਚ ਦਾ ਫੈਸਲਾ 3 ਮਾਰਚ ਤੱਕ ਟਲਿਆ, ਕਿਸਾਨ ਜਥੇਬੰਦੀਆਂ ਦਾ ਇੱਕ ਮੰਚ ‘ਤੇ ਇਕੱਠੇ ਹੋਣ ਦੀ ਸੰਭਾਵਨਾ

ਚੰਡੀਗੜ੍ਹ, 01 ਮਾਰਚ 2024: ਘੱਟੋ-ਘੱਟ ਸਮਰਥਨ ਮੁੱਲ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਕਿਸਾਨਾਂ (farmers) ਦੇ ਅੰਦੋਲਨ ਦਾ ਅੱਜ 18ਵਾਂ ਦਿਨ ਹੈ। ਸ਼ੁੱਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਮੁਲਤਵੀ ਕਰ ਦਿੱਤਾ ਸੀ ਪਰ ਫਿਰ ਵੀ 29 ਫਰਵਰੀ ਨੂੰ ਦਿੱਲੀ ਵੱਲ ਕਿਸਾਨਾਂ ਦੇ ਮਾਰਚ ਸਬੰਧੀ ਕੋਈ ਨਵਾਂ ਐਲਾਨ ਨਹੀਂ ਕੀਤਾ ਗਿਆ।

ਹੁਣ ਕਿਸਾਨ ਸ਼ੁੱਭਕਰਨ ਸਿੰਘ ਦੀ ਅੰਤਿਮ ਅਰਦਾਸ ਤੋਂ ਬਾਅਦ ਕੋਈ ਫੈਸਲਾ ਲੈਣਗੇ | ਕਿਸਾਨ ਆਗੂ ਸਰਵਣ ਪੰਧੇਰ ਅਤੇ ਜਗਜੀਤ ਡੱਲੇਵਾਲ ਨੇ ਦੱਸਿਆ ਕਿ ਸ਼ੁੱਭਕਰਨ ਸਿੰਘ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ 3 ਮਾਰਚ ਨੂੰ ਕੀਤੀ ਜਾਵੇਗੀ | ਜਿਸ ਤੋਂ ਬਾਅਦ ਹੀ ਅੱਗੇ ਵਧਣ ਬਾਰੇ ਫੈਸਲਾ ਲਿਆ ਜਾਵੇਗਾ। ਸ਼ੁੱਭਕਰਨ ਦਾ ਅੰਤਿਮ ਸਸਕਾਰ ਬੀਤੇ ਦਿਨ ਉਸਦੇ ਜੱਦੀ ਪਿੰਡ ਬੱਲੋ ਵਿਖੇ ਕੀਤਾ ਗਿਆ |

ਇਸ ਦੌਰਾਨ ਸਾਰੀਆਂ ਕਿਸਾਨ (farmers) ਜਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੜ ਇੱਕ ਮੰਚ ‘ਤੇ ਇਕੱਠੇ ਹੋਣ ਦੀ ਸੰਭਾਵਨਾ ਹੈ। ਕਿਉਂਕਿ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦੀ 6 ਮੈਂਬਰੀ ਤਾਲਮੇਲ ਕਮੇਟੀ ਨੇ ਦਿੱਲੀ ਵੱਲ ਮਾਰਚ ਕਰਦਿਆਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚੇ ਨਾਲ ਤਾਲਮੇਲ ਕਰਨਾ ਸ਼ੁਰੂ ਕਰ ਦਿੱਤਾ।

ਹੁਣ ਪੰਧੇਰ ਅਤੇ ਡੱਲੇਵਾਲ ਧੜਿਆਂ ਦੇ ਦੋਵੇਂ ਮੰਚਾਂ, ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਤੋਂ 6 ਮੈਂਬਰੀ ਤਾਲਮੇਲ ਕਮੇਟੀ ਵੀ ਬਣਾਈ ਜਾਵੇਗੀ। ਕਮੇਟੀ ਦੇ ਨਾਵਾਂ ਦਾ ਫੈਸਲਾ ਕਰ ਲਿਆ ਗਿਆ ਹੈ।ਦੋਵੇਂ ਕਮੇਟੀਆਂ ਦੀ ਸ਼ੁੱਕਰਵਾਰ ਨੂੰ ਬੈਠਕ ਹੋਵੇਗੀ। ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂੰ ਨੇ ਕਿਹਾ ਕਿ ਤਾਲਮੇਲ ਕਮੇਟੀ ਨੇ ਸੰਪਰਕ ਕੀਤਾ ਹੈ, ਗੱਲਬਾਤ ਹੋਈ ਹੈ। ਇਸ ਲਈ, SKM, KMM ਦੇ 6-6 ਮੈਂਬਰਾਂ ਨਾਲ ਇੱਕ ਤਾਲਮੇਲ ਕਮੇਟੀ ਬਣਾ ਰਿਹਾ ਹੈ।

Scroll to Top