June 24, 2024 5:46 pm
MLA Sheetal Angural

ਵਿਧਾਇਕ ਸ਼ੀਤਲ ਅੰਗੁਰਾਲ ਦੇ ਅਸਤੀਫੇ ‘ਤੇ ਅੱਜ ਹੋ ਸਕਦੈ ਫੈਸਲਾ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੱਦਿਆ

ਚੰਡੀਗੜ੍ਹ, 03 ਜੂਨ 2024: ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ (MLA Sheetal Angural) ਦੇ ਅਸਤੀਫੇ ਨੂੰ ਲੈ ਕੇ ਅੱਜ ਫੈਸਲਾ ਹੋ ਸਕਦਾ ਹੈ। ਵਿਧਾਇਕ ਅੰਗੁਰਾਲ ਨੂੰ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਬੁਲਾਇਆ ਹੈ। ਇਸ ਦੌਰਾਨ ਸਪੀਕਰ ਵਿਧਾਇਕ ਦਾ ਪੱਖ ਜਾਣਨਗੇ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਅਗਲੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਲੋਕ ਸਭਾ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਸ਼ੀਤਲ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਅਸਤੀਫਾ ਵਾਪਸ ਲੈਣ ਦੀ ਗੱਲ ਕਹੀ ਸੀ।

ਜਿਕਰਯੋਗ ਹੈ ਕਿ ਪੰਜਾਬ ‘ਚ ਸਾਲ 2022 ‘ਚ ਹੋਈਆਂ ਵਿਧਾਨ ਸਭਾ ਚੋਣਾਂ ‘ਚ ਸ਼ੀਤਲ ਅੰਗੁਰਾਲ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਜਿੱਤ ਕੇ ਵਿਧਾਇਕ ਬਣੇ ਸਨ। ਪਰ ਉਹ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ 27 ਮਾਰਚ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਪਰ ਵੋਟਿੰਗ ਖਤਮ ਹੁੰਦੇ ਹੀ ਉਨ੍ਹਾਂ ਅਸਤੀਫਾ ਵਾਪਸ ਲੈਣ ਲਈ ਪੰਜਾਬ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਿਆ।

ਸ਼ੀਤਲ (MLA Sheetal Angural) ਨੇ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਕਿਹਾ, ”ਜੇਕਰ ਉਨ੍ਹਾਂ ਦਾ ਅਸਤੀਫਾ ਹੁਣ ਤੱਕ ਪ੍ਰਵਾਨ ਕਰ ਲਿਆ ਜਾਂਦਾ ਤਾਂ ਪੱਛਮੀ ਹਲਕੇ ‘ਚ ਮੁੜ ਚੋਣਾਂ ਹੋਣੀਆਂ ਸਨ, ਜਿਸ ਕਾਰਨ ਸਰਕਾਰ ਦਾ ਚੋਣ ਖਰਚਾ ਵਧ ਜਾਵੇਗਾ। ਇਸ ਲਈ ਉਹ ਆਪਣਾ ਅਸਤੀਫਾ ਵਾਪਸ ਲੈ ਰਹੇ ਹਨ |