July 7, 2024 5:59 pm
Zira liquor Factory

ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਨ ਦਾ ਫੈਸਲਾ ਗ਼ਲਤ, ਪੰਜਾਬ ਸਰਕਾਰ ਆਪਣੇ ਫੈਸਲੇ ‘ਤੇ ਮੁੜ ਵਿਚਾਰ ਕਰੇ: ਰਾਜ ਕੁਮਾਰ ਵੇਰਕਾ

ਚੰਡੀਗੜ੍ਹ 17 ਜਨਵਰੀ 2023: ਜ਼ੀਰਾ ਵਿੱਚ ਸ਼ਰਾਬ ਫੈਕਟਰੀ (Zira liquor Factory) ਦੇ ਬਾਹਰ ਕਿਸਾਨਾਂ ਵੱਲੋਂ ਲਗਾਤਾਰ ਹੀ ਪੰਜ ਮਹੀਨੇ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ, ਜਿਸ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅਤੇ ਕਈ ਅਲੱਗ-ਅਲੱਗ ਵਿਭਾਗਾਂ ਵੱਲੋਂ ਫੈਕਟਰੀ ਨੂੰ ਚਲਾਉਣ ਦੀ ਮਨਜ਼ੂਰੀ ਦਿੱਤੀ ਗਈ ਸੀ ਅਤੇ ਇਹ ਸਾਰੀ ਜਾਣਕਾਰੀ ਹਾਈਕੋਰਟ ਦੇ ਅਧੀਨ ਹੈ ਲੇਕਿਨ ਆ ਹੁਣ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਵੱਡਾ ਫੈਸਲਾ ਦਿੰਦੇ ਹੋਏ, ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ |

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੀਰਾ ਵਿੱਚ ਚੱਲ ਰਹੀ ਸ਼ਰਾਬ ਫੈਕਟਰੀ (Zira liquor Factory) ਨੂੰ ਬੰਦ ਕਰਨ ਦੀ ਗੱਲ ਕਹੀ ਤਾਂ ਉਸ ਤੋਂ ਬਾਅਦ ਭਾਜਪਾ ਦੇ ਨੇਤਾ ਡਾਕਟਰ ਰਾਜ ਕੁਮਾਰ ਵੇਰਕਾ ਵੱਲੋਂ ਪੰਜਾਬ ਸਰਕਾਰ ‘ਤੇ ਤੰਜ ਕੱਸਿਆ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾ ਇਸ ਫੈਕਟਰੀ ਨੂੰ ਮਨਜ਼ੂਰੀ ਦਿੱਤੀ ਗਈ ਸੀ ਲੇਕਿਨ ਹੁਣ ਉਨ੍ਹਾਂ ਵੱਲੋਂ ਫੈਕਟਰੀ ਨੂੰ ਬੰਦ ਕਰਨ ਨੂੰ ਲੈ ਕੇ ਬਚਕਾਨਾ ਹਰਕਤ ਕੀਤੀ ਜਾ ਰਹੀ ਹੈ |

ਉਹਨਾਂ ਨੇ ਕਿਹਾ ਕਿ ਜੇਕਰ ਇੰਡਸਟਰੀ ਨੂੰ ਬਚਾਉਣਾ ਹੈ ਤਾਂ ਇਸ ਵਿੱਚ ਕੋਈ ਨਾ ਕੋਈ ਨਾ ਕੋਈ ਜੰਤਰ ਜਾਂ ਤੰਤਰ ਲਗਾ ਕੇ ਇਸ ਨੂੰ ਬਚਾਇਆ ਜਾ ਸਕਦਾ ਹੈ ਤਾਂ ਜੋ ਕਿਸੇ ਜਗ੍ਹਾ ਤੇ ਪ੍ਰਦੂਸ਼ਣ ਨਾ ਹੋਵੇ | ਉਹਨਾਂ ਕਿਹਾ ਕਿ ਇਹ ਉਹੀ ਸਰਕਾਰ ਸੀ ਜਿਨ੍ਹਾਂ ਵੱਲੋਂ ਇਸ ਫੈਕਟਰੀ ਦੇ ਸਾਰੇ ਦਸਤਾਵੇਜ਼ ਆਪ ਹੀ ਸਹੀ ਦੱਸੇ ਗਏ ਸਨ | ਹਾਈਕੋਰਟ ਦਾ ਫੈਸਲਾ ਜੋ ਕਿ 28 ਤਾਰੀਖ਼ ਨੂੰ ਆਉਣ ਵਾਲਾ ਹੈ ਉਸ ਤੋਂ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਜੀਐਸਟੀ ਬੰਦ ਕਰਨ ਦੀ ਗੱਲ ਕਹੀ ਗਈ ਹੈ , ਜਿਸ ਨਾਲ ਪੰਜਾਬ ਸਰਕਾਰ ਦੇ ਉੱਤੇ ਸਵਾਲੀਆ ਨਿਸ਼ਾਨ ਜ਼ਰੂਰ ਖੜ੍ਹੇ ਹੁੰਦੇ ਹਨ |