ਅੰਮ੍ਰਿਤਸਰ , 17 ਮਾਰਚ 2023: ਅੰਮ੍ਰਿਤਸਰ ‘ਚ ਜੀ-20 ਸੰਮੇਲਨ (G-20 summit) ਚੱਲ ਰਿਹਾ ਹੈ | ਇਸ ਜੀ-20 ਸੰਮੇਲਨ ‘ਚ 20 ਦੇਸ਼ਾਂ ਦੇ ਡੈਲੀਗੇਟਸ ਪਹੁੰਚੇ ਹੋਏ ਹਨ ਅਤੇ ਸੰਮੇਲਨ ਵਿੱਚ ਐਜੂਕੇਸ਼ਨ ਅਤੇ ਲੇਬਰ ਨੂੰ ਲੈ ਕੇ ਮੀਟਿੰਗ ਚੱਲ ਰਹੀਆਂ ਹਨ | ਇਸਦੇ ਨਾਲ ਹੀ ਅੱਜ ਪੁਲਿਸ ਅਤੇ ਐਸਜੀਪੀਸੀ ਦੀ ਟਾਸਕ ਫੋਰਸ ਦੀ ਭਾਰੀ ਸੁਰੱਖਿਆ ਹੇਠ ਡੈਲੀਗੇਟਸ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਸ੍ਰੀ ਦਰਬਾਰ ਸਾਹਿਬ ਵਿੱਚ ਗੁਰਬਾਣੀ ਕੀਰਤਨ ਦਾ ਪ੍ਰਬੰਧ ਵੀ ਕੀਤਾ ਗਿਆ |
ਸੰਮੇਲਨ ਵਿੱਚ ਜੀ-20 ਨਾਲ ਸਬੰਧਤ 28 ਮੁਲਕਾਂ ਦੇ ਲਗਪਗ 55 ਡੈਲੀਗੇਟ ਸ਼ਾਮਲ ਹੋਣਗੇ ਕੇਂਦਰੀ ਸਿੱਖਿਆ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਸੰਮੇਲਨ ਵਿੱਚ ਸੈਮੀਨਾਰ, ਪ੍ਰਦਰਸ਼ਨੀਆਂ ਤੇ ਵੱਖ-ਵੱਖ ਕਾਰਜ ਸਮੂਹਾਂ ਦੀਆਂ ਮੀਟਿੰਗਾਂ ਸ਼ਾਮਲ ਹੋਣਗੀਆਂ | ਇਸ ਸੰਮੇਲਨ ਵਿੱਚ ਦੂਜੀ ਐਜੂਕੇਸ਼ਨ ਵਰਕਿੰਗ ਗਰੁੱਪ ਦੇ ਮੈਂਬਰਾਂ ਤੋਂ ਇਲਾਵਾ ਯੂਨੈਸਕੋ, ਯੂਨੀਸੈਫ਼ ਤੇ ਹੋਰ ਅੰਤਰਰਾਸ਼ਟਰੀ ਸੰਸਥਾਵਾਂ ਦੇ ਨੁਮਾਇੰਦੇ ਵੀ ਸ਼ਾਮਲ ਹੋਏ ਹਨ |