ਚੰਡੀਗੜ੍ਹ, 22 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ (Banwari Lal Purohit) ਨਾਲ ਮੁਲਾਕਾਤ ਕੀਤੀ । ਇਸ ਵਫ਼ਦ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕੀਤੀ | ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਨੂੰ ਪਾਸ ਨਾ ਕਰਨ ਦੀ ਮੰਗ ਕੀਤੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮੁੱਦੇ ‘ਤੇ ਵੀ ਗੱਲਬਾਤ ਹੋਈ । ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਮਰਿਆਦਾ ਦਾ ਉਲੰਘਣਾ ਨਾ ਕਰਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤਾ ‘ਦਿ ਸਿੱਖ ਗੁਰਦੁਆਰਾ ਐਕਟ 1925 ਸੋਧ ਬਿੱਲ ਗਲਤ ਹੈ, ਅਸੀਂ ਮੰਗ ਕੀਤੀ ਹੈ ਇਹ ਬਿੱਲ ਨੂੰ ਪਾਸ ਨਾ ਕੀਤਾ ਜਾਵੇ |
ਜਨਵਰੀ 18, 2025 6:41 ਬਾਃ ਦੁਃ