ਸੁਨੀਲ ਜਾਖੜ ਦੀ ਅਗਵਾਈ ਹੇਠ ਵਫ਼ਦ ਨੇ ਭਾਰਤੀ ਚੋਣ ਕਮਿਸ਼ਨ ਨੂੰ ਸੌਂਪਿਆ ਮੰਗ ਪੱਤਰ

Sunil Jakhar

ਚੰਡੀਗੜ੍ਹ, 23 ਮਾਰਚ 2024: ਅੱਜ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਦੀ ਅਗਵਾਈ ’ਚ ਇਕ ਵਫ਼ਦ ਨੇ ਪੰਜਾਬ ਦੇ ਚੋਣ ਕਮਿਸ਼ਨ ਰਾਹੀਂ ਭਾਰਤੀ ਚੋਣ ਕਮਿਸ਼ਨ ਲਈ ਇਕ ਮੰਗ ਪੱਤਰ ਸੌਂਪਿਆ ਹੈ | ਇਸ ਸੰਬੰਧੀ ਸੁਨੀਲ ਜਾਖੜ ਦਾ ਕਹਿਣਾ ਹੈ ਕਿ ਦਿੱਲੀ ਦੀ ਜਿਸ ਸ਼ਰਾਬ ਨੀਤੀ ਮਾਮਲੇ ਵਿੱਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਆਪ ਦੇ ਹੋਰ ਮੰਤਰੀ ਗ੍ਰਿਫ਼ਤਾਰ ਕੀਤੇ ਗਏ ਹਨ, ਉਹ ਹੀ ਨੀਤੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਵੀ ਲਾਗੂ ਕੀਤੀ ਗਈ ਹੈ।

ਇਸ ਸੰਬੰਧੀ ਭਾਜਪਾ ਦਾ ਇੱਕ ਵਫ਼ਦ ਅੱਜ ਚੋਣ ਕਮਿਸ਼ਨ ਪੰਜਾਬ ਨੂੰ ਮਿਲਿਆ ਅਤੇ ਪੰਜਾਬ ਅੰਦਰ ਵੀ ਇਸ ਦੀ ਸ਼ਰਾਬ ਨੀਤੀ ਦੀ ਜਾਂਚ ਲਈ ਮੰਗ ਪੱਤਰ ਸੌਂਪਿਆ ਹੈ । ਪੰਜਾਬ ਭਾਜਪਾ ਨੇ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਵੀ ਜਾਂਚ ਈਡੀ ਵੱਲੋਂ ਕਾਰਵਾਈ ਜਾਵੇ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।